ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਕਪੂਰਥਲਾ ਰੋਡ 'ਤੇ ਇਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਏਅਰਬੈਗ ਤੱਕ ਖੁੱਲ੍ਹ ਗਏ। ਹਾਦਸੇ 'ਚ ਤਿੰਨ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਘਟਨਾ ਮਗਰੋਂ ਮੌਕੇ 'ਤੇ ਵੱਡੀ ਭੀੜ ਇਕੱਠੀ ਹੋ ਗਈ ਅਤੇ ਲੋਕਾਂ ਨੇ ਹੰਗਾਮਾ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ, Alert 'ਤੇ ਇਹ ਜ਼ਿਲ੍ਹੇ
ਸਥਾਨਕ ਲੋਕਾਂ ਮੁਤਾਬਕ ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ। ਅਚਾਨਕ ਡਰਾਈਵਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਸੜਕ ਕਿਨਾਰੇ ਬਣੇ ਗਟਰ ਅਤੇ ਇਕ ਦਰੱਖ਼ਤ ਵਿੱਚ ਜਾ ਵੱਜੀ, ਜਿਸ ਨਾਲ ਉੱਥੇ ਮੌਜੂਦ ਮਜ਼ਦੂਰਾਂ ਨੂੰ ਟੱਕਰ ਮਾਰੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਏਅਰਬੈਗ ਤੱਕ ਖੁੱਲ੍ਹ ਗਏ। ਹਾਦਸੇ ਤੋਂ ਬਾਅਦ ਡਰਾਈਵਰ ਨੇ ਦਾਅਵਾ ਕੀਤਾ ਕਿ ਉਹ ਆਮ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...

ਉਸ ਦੇ ਮੁਤਾਬਕ ਸੜਕ 'ਤੇ ਟੁੱਟੇ ਹੋਏ ਗਟਰ ਜਾਂ ਬਾਹਰ ਨਿਕਲੇ ਹੋਏ ਲੋਹੇ ਦੇ ਸਰੀਏ ਨਾਲ ਟਕਰਾਉਣ ਤੋਂ ਬਾਅਦ ਕਾਰ ਦਾ ਟਾਇਰ ਅਚਾਨਕ ਫਟ ਗਿਆ, ਜਿਸ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਮਜ਼ਦੂਰਾਂ ਨਾਲ ਟੱਕਰ ਹੋ ਗਈ। ਡਰਾਈਵਰ ਨੇ ਇਸ ਨੂੰ ਅਚਾਨਕ ਹਾਦਸਾ ਦੱਸਿਆ। ਸੂਚਨਾ ਮਿਲਣ 'ਤੇ ਬਸਤੀ ਬਾਵਾ ਖੇਲ ਪੁਲਸ ਸਟੇਸ਼ਨ ਦੇ ਨਵ-ਨਿਯੁਕਤ ਜਾਂਚ ਅਧਿਕਾਰੀ ਏ. ਐੱਸ. ਆਈ. ਜਗਤਾਰ ਸਿੰਘ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਨੁਕਸਾਨੀ ਗਈ ਕਾਰ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ ਖ਼ਤਰਾ
NEXT STORY