ਪੱਟੀ (ਸੌਰਭ)- ਮੋਟਰਸਾਈਕਲ ਸਵਾਰ ਨੌਜਵਾਨ ਦੀ ਤੇਜ਼ ਰਫਤਾਰ ਇਨੋਵਾ ਗੱਡੀ ਵੱਲੋਂ ਟੱਕਰ ਮਾਰਨ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਹਰਸ਼ ਕੁਮਾਰ (21) ਪੁੱਤਰ ਹੀਰਾ ਸਿੰਘ ਵਾਰਡ ਨੰ. 11 ਪੱਟੀ ਜੋ ਕਿ ਇਨਵਰਟਰ ਕੰਪਨੀ ਦੀ ਬ੍ਰਾਂਚ ਵਿਚ ਕੰਮ ਕਰਦਾ ਸੀ ਤੇ ਝਬਾਲ ਵਾਇਆ ਭਿੱਖੀਵਿੰਡ ਪੱਟੀ ਵੱਲ ਆ ਰਿਹਾ ਸੀ ਕਿ ਰੌਂਗ ਸਾਇਡ ਤੋਂ ਬੁਰਜ ਵਾਲਾ ਮੌੜ ਨੇੜੇ ਆ ਰਹੀ ਤੇਜ਼ ਰਫਤਾਰ ਇਨੋਵਾ ਨੇ ਹਰਸ਼ ਕੁਮਾਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਹਰਸ਼ ਕੁਮਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਤੇ ਜ਼ਖਮਾਂ ਦੀ ਤਾਬ ਨਾ ਝੱਲਦਾ ਮੌਕੇ ’ਤੇ ਹੀ ਦਮ ਤੋੜ ਗਿਆ। ਝਬਾਲ ਥਾਣੇ ਦੇ ਐੱਸ.ਐੱਚ.ਓ. ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਪਰਚਾ ਦਰਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਮੇ ਨੂੰ ਗੋਲੀ ਮਾਰ ਕੇ ਕਤਲ ਕਰਨ ਦੇ ਦੋਸ਼ ’ਚ 5 ਖ਼ਿਲਾਫ਼ ਮਾਮਲਾ ਦਰਜ
NEXT STORY