ਪਠਾਨਕੋਟ (ਸ਼ਾਰਦਾ)- ਪਠਾਨਕੋਟ ਪੁਲਸ ਵਿਭਾਗ ਦੇ ਐੱਸ. ਐੱਚ. ਓ. ਹਰਪ੍ਰੀਤ ਕੌਰ ਬਾਜਵਾ ਦੁਆਰਾ ਨਿੱਜੀ ਸਕੂਲ ਦੀ ਅੱਠਵੀਂ ਜਮਾਤ ਦੀ ਕੁੜੀ ਦਾ ਮਨੋਬਲ ਵਧਾਉਣ ਲਈ ਉਸਨੂੰ ਇਕ ਦਿਨ ਲਈ ਸਟੇਸ਼ਨ ਹਾਊਸ ਅਫ਼ਸਰ (ਐੱਸ. ਐੱਚ. ਓ.) ਦਾ ਅਹੁਦਾ ਦਿੱਤਾ ਅਤੇ ਕੁੜੀ ਸੁਗੰਧੀ ਨੇ ਨਸ਼ਿਆਂ ਖ਼ਿਲਾਫ਼ ਲੜਨ ਲਈ ਸਹੁੰ ਚੁੱਕ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਕੁੜੀ ਨੇ ਪੁਲਸ ਫੋਰਸ ਦੇ ਰੋਜ਼ਾਨਾ ਕਾਰਜਾਂ ਅਤੇ ਉਨ੍ਹਾਂ ਦੁਆਰਾ ਸਾਹਮਣਾ ਕੀਤੀਆਂ ਜਾਂਦੀਆਂ ਚੁਣੌਤੀਆਂ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਕੀਤੀ। ਇਹ ਵਿਲੱਖਣ ਮੌਕਾ ਪਠਾਨਕੋਟ ਪੁਲਸ ਵਿਭਾਗ ਦੁਆਰਾ ਜ਼ਿਲ੍ਹੇ ’ਚ ਲਗਾਤਾਰ ਨਸ਼ਾ ਵਿਰੋਧੀ ਯਤਨਾਂ ਦੇ ਹਿੱਸੇ ਵਜੋਂ ਆਯੋਜਿਤ ਇਕ ਲੇਖ ਲਿਖਣ ਮੁਕਾਬਲੇ, ਜਿਸਦਾ ਵਿਸ਼ਾ ਸੀ, ‘ਨਸ਼ੇ ਤੋਂ ਰਹਿਤ ਇਕ ਸੋਸਾਇਟੀ’ ’ਚ ਸੁਗੰਧੀ ਕੁੜੀ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਮਾਨਤਾ ਵਜੋਂ ਉਸਨੂੰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਹਸਪਤਾਲ ’ਚ ਹੋਈ ਪਹਿਲੀ ਦਿਲ ਦੀ ਸਰਜਰੀ, ਨਕਲੀ ਦਿਲ ਨਾਲ ਚਲਾ ਦਿੱਤੀ ਮਰੀਜ਼ ਦੀ ਧੜਕਣ
ਸੀਨੀਅਰ ਕਪਤਾਨ ਪੁਲਸ ਪਠਾਨਕੋਟ ਹਰਕਮਲਪ੍ਰੀਤ ਸਿੰਘ ਖੱਖ ਨੇ ਕੁੜੀ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਨਸ਼ਿਆਂ ਵਿਰੁੱਧ ਲੜਾਈ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰੇਕ ਵਿਅਕਤੀ ਭਾਵੇਂ ਉਮਰ ਦਾ ਕੋਈ ਵੀ ਹੋਵੇ, ਨਸ਼ਾ ਮੁਕਤ ਸਮਾਜ ਸਿਰਜਣ ’ਚ ਯੋਗਦਾਨ ਪਾ ਸਕਦਾ ਹੈ।
ਇਹ ਵੀ ਪੜ੍ਹੋ- ਸੱਪ ਨੇ ਵਿਅਕਤੀ ਦੇ ਮਾਰੇ ਕਈ ਡੰਗ, ਪਲਾਸ ਨਾਲ ਖਿੱਚਣ ਦੀ ਕੀਤੀ ਕੋਸ਼ਿਸ਼ ਪਰ ਵਾਪਰ ਗਈ ਅਣਹੋਣੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ਾ ਵੇਚਣ ਵਾਲਿਆਂ 'ਤੇ ਪੁਲਸ ਨੇ ਕੱਸਿਆ ਸ਼ਿਕੰਜਾ, 3 ਤਸਕਰਾਂ ਦੀ 52 ਲੱਖ ਦੀ ਪ੍ਰਾਪਰਟੀ ਕੀਤੀ ਜ਼ਬਤ
NEXT STORY