ਲੁਧਿਆਣਾ (ਵਿੱਕੀ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਐਤਵਾਰ ਨੂੰ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਦੀ ਸਾਂਝਾ ਅਧਿਆਪਕਾਂ ਮੋਰਚਾ ਬੈਨਰ ਹੇਠ ਹੋਈ ਏਕਤਾ ਨੂੰ ਦੇਖ ਕੇ ਸਰਕਾਰ ਵੀ ਬੈਕਫੁਟ 'ਤੇ ਆ ਗਈ ਹੈ। ਇਸ ਦੌਰਾਨ ਲੁਧਿਆਣਾ ਦੀਆਂ ਸੜਕਾਂ 'ਤੇ ਉੱਤਰੇ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੇ ਸਰਕਾਰ ਨੂੰ ਦਿਖਾਉਣ ਲਈ ਖੁੱਲ੍ਹ ਕੇ ਸ਼ਕਤੀ ਪ੍ਰਦਰਸ਼ਨ ਕੀਤਾ। ਪਹਿਲਾਂ 6 ਘੰਟਿਆਂ ਤੱਕ ਜਲੰਧਰ ਬਾਈਪਾਸ ਦੇ ਨੇੜੇ ਸਥਿਤ ਦਾਣਾ ਮੰਡੀ ਵਿਚ ਚੱਲੀ ਇਸ ਚੇਤਾਵਨੀ ਰੈਲੀ ਦੌਰਾਨ ਰੋਸ ਵਿਖਾਵੇ ਮਗਰੋਂ ਜਦੋਂ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਮੁੱਖ ਮੰਤਰੀ ਨਾਲ ਮਿਲਵਾਉਣ ਦਾ ਸਮਾਂ ਲੈ ਕੇ ਦੇਣ ਨੂੰ ਤਿਆਰ ਨਾ ਹੋਇਆ ਤਾਂ ਭੜਕੇ ਅਧਿਆਪਕਾਂ ਨੇ 4 ਵਜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ।
ਪੁਲਸ ਨੇ ਵਿਖਾਵਾਕਾਰੀ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਹਜ਼ਾਰਾਂ ਅਧਿਆਪਕਾਂ ਦਾ ਸਮੂਹ ਪੁਲਸ ਦੀ ਘੱਟ ਫੋਰਸ 'ਤੇ ਭਾਰੀ ਪਿਆ। ਅਧਿਆਪਕਾਂ ਨੂੰ ਰੋਕਣ ਲਈ ਪੁਲਸ ਨੂੰ ਹਲਕਾ ਲਾਠੀਚਾਰਜ ਕਰਨਾ ਪਿਆ, ਜਿਸ ਕਾਰਨ ਧੱਕਾ-ਮੁੱਕੀ ਵਿਚ ਇਕ ਅਧਿਆਪਕ ਦੀ ਪੱਗ ਲੱਥ ਗਈ। ਅਧਿਕਆਪਕਾਂ ਨੇ ਬੈਰੀਕੇਡ ਤੋੜ ਕੇ ਨੈਸ਼ਨਲ ਹਾਈਵੇ 'ਤੇ ਬਣੇ ਪੁਲ 'ਤੇ ਚੜ੍ਹ ਕੇ ਜਾਮ ਲੱਗਾ ਦਿੱਤਾ। ਜਦੋਂ ਇਸ ਦੀ ਗੂੰਜ ਸਰਕਾਰ ਦੇ ਕੰਨਾਂ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਅਧਿਆਪਕਾਂ ਨੂੰ ਮੀਟਿੰਗ ਲਈ 2 ਅਪ੍ਰੈਲ ਤੱਕ ਦਾ ਸਮਾਂ ਦੇ ਦਿੱਤਾ।
ਸੁਖਬੀਰ ਬਾਦਲ ਵੱਲੋਂ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਨਿਖੇਧੀ
ਚੰਡੀਗੜ੍ਹ, (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੁਧਿਆਣਾ ਵਿਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਪੁਲਸ ਵੱਲੋਂ ਬੇਰਹਿਮੀ ਨਾਲ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ ।
ਇਥੇ ਇਕ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਅਧਿਆਪਕ ਇਸ ਲਈ ਰੋਸ ਪ੍ਰਦਰਸ਼ਨ ਕਰ ਰਹੇ ਸਨ ਕਿਉਂਕਿ ਕਾਂਗਰਸ ਪਾਰਟੀ ਆਪਣੇ ਚੋਣਾਂ ਤੋਂ ਪਹਿਲਾਂ ਕੀਤੇ 15 ਹਜ਼ਾਰ ਅਧਿਆਪਕਾਂ ਨੂੰ ਪੱਕੇ ਕਰਨ ਦੇ ਵਾਅਦੇ ਤੋਂ ਮੁੱਕਰ ਰਹੀ ਹੈ । ਉਨ੍ਹਾਂ ਕਿਹਾ ਕਿ 5,187 ਪੇਂਡੂ ਸਹਿਯੋਗੀ ਅਧਿਆਪਕਾਂ ਦਾ ਕੇਸ ਇਸ ਤੋਂ ਵੀ ਮਾੜਾ ਹੈ । ਸਾਰੇ ਠੇਕਾ ਆਧਾਰਿਤ ਅਧਿਆਪਕਾਂ ਨੂੰ ਤੁਰੰਤ ਪੱਕੇ ਕੀਤੇ ਜਾਣ ਦੀ ਮੰਗ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਅਧਿਆਪਕਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਸਰਕਾਰ ਉਨ੍ਹਾਂ ਨੂੰ ਤਨਖਾਹਾਂ ਵਿਚ ਤਿੰਨ ਚੌਥਾਈ ਕਟੌਤੀ ਸਵੀਕਾਰ ਕਰਨ ਲਈ ਮਜਬੂਰ ਕਰ ਰਹੀ ਹੈ ।
ਦੁੱਗਰੀ 'ਚ ਫਿਰ ਸ਼ੁਰੂ ਹੋਏ ਸੱਟਾ ਕਾਰੋਬਾਰ 'ਤੇ ਪੁਲਸ ਦਾ ਧਾਵਾ, 3 ਕਾਬੂ
NEXT STORY