ਜਲੰਧਰ (ਵਰੁਣ)- ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਰਣਵੀਰ ਕਲਾਸਿਕ ਨੇੜੇ ਓਵਰਲੋਡ ਟੱਰਕ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਝੋਨੇ ਨਾਲ ਲੱਦਿਆ ਇਕ ਓਵਰਲੋਡ ਟਰੱਕ ਕਾਰ 'ਤੇ ਪਲਟ ਗਿਆ। ਇਸ ਹਾਦਸੇ ਵਿਚ ਕਾਰ ਵਿਚ ਸਵਾਰ ਇਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ।
ਇਹ ਵੀ ਪੜ੍ਹੋ-300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ
ਮਰਨ ਵਾਲਿਆਂ ਵਿੱਚ ਇਕ ਬੱਚਾ ਅਤੇ ਦੋ ਔਰਤਾਂ ਸ਼ਾਮਲ ਹਨ ਜਦਕਿ ਇਕ ਬੱਚਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਆਪਣੀ ਪਤਨੀ, ਬੱਚਿਆਂ ਅਤੇ ਹੋਰ ਰਿਸ਼ਤੇਦਾਰਾਂ ਨਾਲ ਡੀ. ਐੱਮ. ਸੀ. ਹਸਪਤਾਲ ਵਿੱਚ ਦਾਖ਼ਲ ਮਾਂ ਦਾ ਪਤਾ ਲੈਣ ਜਾ ਰਿਹਾ ਸੀ। ਕਾਰ ਚਾਲਕ ਦਾ ਬਚਾਅ ਹੋ ਗਿਆ ਹੈ। ਮਰਨ ਵਾਲੇ ਲੋਕ ਟਰੱਕ ਹੇਠਾਂ ਆਉਣ ਕਰਕੇ ਦਮ ਤੋੜ ਗਏ। ਅੰਦਰ ਫਸੀਆਂ ਲਾਸ਼ਾਂ ਨੂੰ ਗੱਡੀ ਨੂੰ ਕੱਟ ਕੇ ਬਾਹਰ ਕੱਢਿਆ ਜਾ ਰਿਹਾ ਹੈ। ਉਥੇ ਹੀ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਾਵਧਾਨ! ਬੱਚਿਆਂ ਤੇ ਬਜ਼ੁਰਗਾਂ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ, ਇੰਝ ਪਛਾਣੋ ਲੱਛਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਖ਼ਤਮ ਕਰ ਲਈ ਜੀਵਨ ਲੀਲਾ
NEXT STORY