ਬੁਢਲਾਡਾ (ਬਾਂਸਲ) : ਜ਼ਿਲ੍ਹੇ ਅੰਦਰ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਸ਼ੁਰੂ ਕੀਤੀ ਵਿਆਪਕ ਲਹਿਰ ਦੇ ਬਾਵਜੂਦ ਵੀ ਜ਼ਿਲ੍ਹੇ ਅੰਦਰ ਡੇਂਗੂ ਦਾ ਡੰਗ ਹੁਣ ਤਿੱਖਾ ਹੁੰਦਾ ਜਾ ਰਿਹਾ ਹੈ। ਹਾਲਾਤ ਇਹ ਬਣੇ ਹੋਏ ਹਨ ਕਿ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ 'ਚ ਵੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਜ਼ਿਲ੍ਹੇ ਅੰਦਰ ਪ੍ਰਾਈਵੇਟ ਹਸਪਤਾਲਾਂ 'ਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਅਨੁਸਾਰ ਹੁਣ ਤੱਕ ਸੈਂਕੜੇ ਲੋਕ ਡੇਂਗੂ ਦੀ ਮਾਰ 'ਚ ਆ ਚੁੱਕੇ ਹਨ। ਲਗਾਤਾਰ ਬੀਮਾਰ ਹੋ ਰਹੇ ਲੋਕ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਇਲਾਜ ਕਰਵਾਉਣ ਦੀ ਬਜਾਏ ਪ੍ਰਾਈਵੇਟ ਹਸਪਤਾਲਾਂ 'ਚ ਇਲਾਜ ਕਰਵਾਉਣ ਨੂੰ ਤਰਜ਼ੀਹ ਦੇ ਰਹੇ ਹਨ। ਇਸ ਕਾਰਨ ਜ਼ਿਆਦਾਤਰ ਪ੍ਰਾਈਵੇਟ ਹਸਪਤਾਲਾਂ 'ਚ ਸਭ ਤੋਂ ਜ਼ਿਆਦਾ ਗਿਣਤੀ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਹੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰਿਸ਼ਤੇ ਤਾਰ-ਤਾਰ : ਪੋਤੇ ਨੇ ਦਾਦੀ ਦਾ ਵੱਢ 'ਤਾ ਗਲਾ, ਮੌਤ ਮਗਰੋਂ ਲਾਸ਼ ਦੇ ਢਿੱਡ 'ਤੇ...
ਇਨ੍ਹਾਂ ਮਰੀਜ਼ਾਂ ਨੂੰ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਲਗਾਤਾਰ ਸਰਕਾਰੀ ਹਸਪਤਾਲਾਂ 'ਚ ਪਹੁੰਚ ਕੇ ਆਪਣੇ ਟੈਸਟ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਲੋਕ ਪ੍ਰਾਈਵੇਟ ਹਸਪਤਾਲਾਂ ਨੂੰ ਤਰਜੀਹ ਦੇ ਰਹੇ ਹਨ, ਜਿਸ ਦੇ ਚੱਲਦਿਆਂ ਸਰਕਾਰੀ ਅੰਕੜਿਆਂ 'ਚ ਇਨ੍ਹਾਂ ਲੋਕਾਂ ਦੇ ਬੀਮਾਰ ਹੋਣ ਦੀ ਅਜੇ ਤਕ ਪੁਸ਼ਟੀ ਨਹੀਂ ਹੋ ਰਹੀ। ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਲਗਾਤਾਰਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੌਟ ਸਪਾਟ ਇਲਾਕਿਆਂ 'ਚ ਫੌਗਿੰਗ ਕਰਵਾਉਣ ਦੇ ਇਲਾਵਾ ਹੋਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇੱਥੇ ਹੀ ਬੱਸ ਨਹੀਂ ਕਾਹਨੂੰਵਾਨ ਅੰਦਰ ਸਿਹਤ ਵਿਭਾਗ ਨਾਲ ਸਬੰਧਿਤ ਦੋ ਮੁਲਾਜ਼ਮ ਵੀ ਡੇਂਗੂ ਤੋਂ ਪੀੜਤ ਪਾਏ ਗਏ ਹਨ, ਜਦੋਂ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਅਜੇ ਤੱਕ ਕਿਸੇ ਦੀ ਹਾਲਤ ਚਿੰਤਾਜਨਕ ਨਹੀਂ ਹੈ ਅਤੇ ਜ਼ਿਲ੍ਹਾ ਪੱਧਰ ’ਤੇ ਸਰਕਾਰੀ ਰਿਕਾਰਡ ਵਿਚ ਸਿਹਤ ਵਿਭਾਗ ਦੇ ਕਿਸੇ ਵੀ ਮੁਲਾਜ਼ਮ ਨੂੰ ਡੇਂਗੂ ਤੋਂ ਪੀੜਤ ਹੋਣ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਘਰ 'ਚ ਵਿਛੇ ਸੱਥਰ, ਉਹ ਭਾਣਾ ਵਾਪਰਿਆ, ਜੋ ਪਰਿਵਾਰ ਨੇ ਕਦੇ ਸੋਚਿਆ ਨਾ ਸੀ
ਪਿੰਡਾਂ ਅਤੇ ਕਸਬਿਆਂ ’ਚ ਡੇਂਗੂ ਮਰੀਜ਼ਾਂ ਦੀ ਵਧੀ ਗਿਣਤੀ
ਜ਼ਿਲ੍ਹੇ ਦੇ ਹੋਰ ਹਿੱਸਿਆਂ ਦੇ ਨਾਲ-ਨਾਲ ਬੁਢਲਾਡਾ ਸਿਹਤ ਕੇਂਦਰ ਅਧੀਨ ਪਿੰਡਾਂ ਅਤੇ ਕਸਬਿਆਂ 'ਚ ਵੀ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਧੀ ਹੈ। ਸ਼ਹਿਰ ਅੰਦਰ ਦਰਜਨ ਤੋਂ ਜ਼ਿਆਦਾ ਮਰੀਜ਼ ਡੇਂਗੂ ਤੋਂ ਪੀੜਤ ਪਾਏ ਗਏ ਹਨ, ਜਿੱਥੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਡੇ ਪੱਧਰ ’ਤੇ ਐਕਸ਼ਨ ਕਰਦੇ ਹੋਏ ਫੌਗਿੰਗ ਕਰਵਾਈ ਹੈ ਅਤੇ ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਢੰਗ ਤਰੀਕੇ ਵੀ ਦੱਸੇ ਹਨ। ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਦਾ ਦੌਰਾ ਕੀਤਾ ਗਿਆ ਤਾਂ ਮਰੀਜ਼ ਵਾਰਡ 'ਚ ਲਗਭਗ ਦਰਜਨ ਡੇਂਗੂ ਮਰੀਜ਼ ਜ਼ੇਰੇ ਇਲਾਜ ਪਾਏ ਗਏ। ਹਸਪਤਾਲ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਖ਼ੁਦ ਵੀ ਡੇਂਗੂ ਨਾਲ ਪ੍ਰਭਾਵਿਤ ਹਨ ਅਤੇ ਆਪਣੇ ਹੀ ਹਸਪਤਾਲ ਵਿਚ ਇਲਾਜ ਅਧੀਨ ਹਨ। ਇਸੇ ਤਰ੍ਹਾਂ ਪ੍ਰਵਾਸੀ ਮਜ਼ਦੂਰ, ਜੋ ਮੰਡੀਆਂ ’ਚ ਮਜ਼ਦੂਰੀ ਕਰਦਾ ਹੈ, ਨੇ ਕਿਹਾ ਕਿ ਉਸ ਨੂੰ ਕੁੱਝ ਦਿਨਾਂ ਤੋਂ ਬੁਖ਼ਾਰ ਸੀ ਅਤੇ ਟੈਸਟ ਹੋਣ ’ਤੇ ਡੇਂਗੂ ਦੀ ਪੁਸ਼ਟੀ ਹੋਈ। ਇਕ ਮਹਿਲਾ ਮਰੀਜ਼ ਨੇ ਦੱਸਿਆ ਕਿ ਡੇਂਗੂ ਕਾਰਨ ਉਸ ਨੂੰ ਬਹੁਤ ਕਮਜ਼ੋਰੀ ਅਤੇ ਸਰੀਰ ਦਰਦ ਮਹਿਸੂਸ ਹੋ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ਿਆਂ ਵਿਰੁੱਧ' ਤਹਿਤ 75 ਨਸ਼ਾ ਸਮੱਗਲਰ ਗ੍ਰਿਫ਼ਤਾਰ
NEXT STORY