ਅੰਮ੍ਰਿਤਸਰ ( ਗੁਰਪ੍ਰੀਤ)- ਅੰਮ੍ਰਿਤਸਰ ਦੇ ਗੋਲਬਾਗ ਰੇਲਵੇ ਸਟੇਸ਼ਨ ਦੇ ਨਜ਼ਦੀਕ ਇੱਕ ਘਰ ਦੀ ਛੱਤ 'ਤੇ ਇਕਦਮ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਇੰਨੀ ਭਿਆਨਕ ਹੋ ਗਈ ਕਿ ਉਸ ਦੀਆਂ ਲਪਟਾਂ ਬਾਹਰ ਨਿਕਲਦੀਆਂ ਦਿਖਾਈ ਦਿੱਤੀਆਂ। ਹਾਲਾਂਕਿ ਇਸ ਦੌਰਾਨ ਜਾਨੀ ਨੁਕਸਾਨ ਦਾ ਬਚਾ ਰਿਹਾ ਕਿਉਂਕਿ ਸਾਰਾ ਹੀ ਪਰਿਵਾਰ ਛੱਤ ਤੋਂ ਹੇਠਾਂ ਸੋ ਰਿਹਾ ਸੀ ਅਤੇ ਕੋਈ ਵੀ ਮੈਂਬਰ ਛੱਤ 'ਤੇ ਮੌਜੂਦ ਨਹੀਂ ਸੀ ਜਦੋਂ ਪਰਿਵਾਰ ਨੂੰ ਪਤਾ ਲੱਗਾ ਤਾਂ ਤੁਰੰਤ ਇਸ ਸਬੰਧੀ ਫਾਇਰ ਬ੍ਰਗੇਡ ਨੂੰ ਸੂਚਿਤ ਕੀਤਾ ਗਿਆ ਤੇ ਫਾਇਰ ਬ੍ਰਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਭਾਰੀ ਜਦੋ ਜਹਿਦ ਤੋਂ ਬਾਅਦ ਕਾਬੂ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਨੂੰ ਲੈ ਕੇ ਮੌਸਮ 'ਚ ਹੋਈ ਵੱਡੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI
ਇਸ ਮੌਕੇ ਪੀੜਤ ਮਹਿਲਾ ਨੇ ਦੱਸਿਆ ਕਿ ਉਹ ਸਾਰਾ ਪਰਿਵਾਰ ਛੱਤ ਤੋਂ ਪਰਿਵਾਰ ਹੇਠਾਂ ਸੋ ਰਿਹਾ ਸੀ ਜਿਸ ਦੌਰਾਨ ਅਚਾਨਕ ਲੋਕਾਂ ਵੱਲੋਂ ਉਹਨਾਂ ਨੂੰ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਦੀ ਛੱਤ 'ਤੇ ਅੱਗ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਰਕੇ ਉਨ੍ਹਾਂ ਦੇ ਘਰ ਦਾ ਸਾਰਾ ਹੀ ਸਾਮਾਨ ਸੜ ਕੇ ਸੁਆਹ ਹੋ ਗਿਆ। ਅਜੇ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਅਜੇ 10 ਦਿਨ ਪਹਿਲਾਂ ਹੀ ਪਰਿਵਾਰ ਦੇ ਮੁਖੀ ਦੀ ਮੌਤ ਹੋਈ ਸੀ ਤੇ ਸਾਰੇ ਰਿਸ਼ਤੇਦਾਰ ਘਰ ਆਏ ਹੋਏ ਸਨ। ਜਦੋਂ ਇਹ ਘਟਨਾ ਵਾਪਰੀ ਤਾਂ ਪਰਿਵਾਰ ਨੇ ਘਰੋਂ ਭੱਜ ਕੇ ਆਪਣੀ ਜਾਨ ਬਚਾਈ ਨਹੀਂ ਤਾਂ ਕੋਈ ਵੱਡਾ ਹਾਦਸਾ ਹੋ ਸਕਦਾ ਸੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਪਰੀ ਮੰਜ਼ਿਲ ਤੇ ਤਜੋਰੀ ਵਿੱਚ 30 ਤੋਲੇ ਦੇ ਕਰੀਬ ਸੋਨਾ ਸੀ ਜਿਸਦਾ ਪਤਾ ਨਹੀਂ ਲੱਗ ਸਕਿਆ। ਪੁਲਸ ਅਧਿਕਾਰੀ ਵੀ ਮੌਕੇ 'ਤੇ ਪੁੱਜੇ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸਾਈਬਰ ਕ੍ਰਾਈਮ ਦਾ ਸ਼ਿਕਾਰ ਹੋਣ ਵਾਲਿਆਂ ਲਈ ਅਹਿਮ ਖ਼ਬਰ, ਪੁਲਸ ਨੇ ਬਣਾਇਆ ਪਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਰਾ ਅਲੀ ਖ਼ਾਨ ਪੰਜਾਬ ਦੇ ਇਸ ਰਾਜਨੇਤਾ ਨੂੰ ਕਰ ਰਹੀ ਡੇਟ! ਤਸਵੀਰਾਂ ਹੋਈਆਂ ਵਾਇਰਲ
NEXT STORY