ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ ਸਥਿਤ ਸ਼ੇਖੂਪੁਰ ਕਾਲੋਨੀ 'ਚ ਸਥਿਤ ਗੁਰਦੁਆਰਾ ਸਾਹਿਬ 'ਚ ਅਚਾਨਕ ਅੱਗ ਲੱਗ ਗਈ। ਜਿਸ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੇ ਨਾਲ ਹੀ ਸ਼੍ਰੀ ਗੁਰੂ ਮਹਾਰਾਜ ਦੇ ਦੋ ਪਾਵਨ ਸਰੂਪਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੀ. ਸੀ. ਆਰ. ਟੀਮ, ਸਿਟੀ ਪੁਲਸ ਸਟੇਸ਼ਨ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਅੱਗ 'ਤੇ ਕਾਬੂ ਪਾਇਆ। ਸਥਾਨਕ ਸੰਗਤ ਨੇ ਵੀ ਅੱਗ ਬੁਝਾਉਣ 'ਚ ਮਦਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।
ਦੂਜੇ ਪਾਸੇ ਡੀ. ਐੱਸ. ਪੀ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਗਨ ਭੇਟ ਹੋਏ ਸ੍ਰੀ ਗੁਰੂ ਮਹਾਰਾਜ ਦੇ ਦੋਵੇਂ ਸਰੂਪ ਪੂਰਨ ਆਸਥਾ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ ਨੂੰ ਸੌਂਪ ਦਿੱਤੇ ਗਏ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ 'ਚ ਪਾਲਕੀ ਸਾਹਿਬ 'ਤੇ ਬਿਰਾਜਮਾਨ ਗੁਰੂ ਮਹਾਰਾਜ ਦਾ ਸਰੂਪ ਵੀ ਸੌਂਪਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਜਿਸ ਨੂੰ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਬੂ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੀ. ਸੀ. ਆਰ. ਦੀ ਟੀਮ ਮੌਕੇ 'ਤੇ ਪਹੁੰਚੀ ਸੰਗਤ ਅਤੇ ਮੁੱਖ ਗ੍ਰੰਥੀ ਬਗੀਚਾ ਸਿੰਘ ਨੇ ਥਾਣਾ ਸਿਟੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਬਚਾਅ ਕਾਰਜ ਕੀਤਾ। ਅਤੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ- ਪੰਜਾਬ 'ਚ ਟਲਿਆ ਵੱਡਾ ਹਾਦਸਾ, ਖੜ੍ਹੀ ਟਰਾਲੀ ਨਾਲ ਟਕਰਾਈ ਟਰੇਨ, ਮਚਿਆ ਚੀਕ-ਚਿਹਾੜਾ
ਡੀ. ਐੱਸ. ਪੀ. ਸਬ-ਡਿਵੀਜ਼ਨ ਹਰਪ੍ਰੀਤ ਸਿੰਘ ਨੇ ਵੀ ਦੱਸਿਆ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਜਰਨੈਲ ਸਿੰਘ ਨੇ ਇਹ ਵੀ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਮੁਰੰਮਤ ਉਪਰੰਤ ਸ੍ਰੀ ਗੁਰੂ ਮਹਾਰਾਜ ਦਾ ਪ੍ਰਕਾਸ਼ ਮੁੜ ਪ੍ਰਕਾਸ਼ ਕੀਤਾ ਜਾਵੇਗਾ। ਸੂਚਨਾ ਮਿਲਣ ਤੋਂ ਬਾਅਦ ਧਰਮ ਪ੍ਰਚਾਰ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਹਰਜੀਤ ਸਿੰਘ, ਪ੍ਰਚਾਰਕ ਭਾਈ ਹਰਵਿੰਦਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਨੁਮਾਇੰਦਿਆਂ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਮੌਕੇ 'ਤੇ ਪੁੱਜੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।
ਇਹ ਵੀ ਪੜ੍ਹੋ- ਸ਼ਰਮਸਾਰ ਹੋਈ ਇਨਸਾਨੀਅਤ, ਕੱਪੜੇ 'ਚ ਲਪੇਟੀ ਕਰੀਬ 7 ਦਿਨਾਂ ਦੀ ਬੱਚੀ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
NEXT STORY