ਜਲੰਧਰ (ਮਾਹੀ)- ਜਲੰਧਰ-ਕਪੂਰਥਲਾ ਰੋਡ ’ਤੇ ਪਿੰਡ ਮੰਡ ’ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਇਮਾਰਤ ਨੂੰ ਨੁਕਸਾਨ ਪਹੁੰਚਿਆ ਅਤੇ ਸ੍ਰੀ ਅੰਮ੍ਰਿਤਬਾਣੀ ਦਾ ਸਰੂਪ ਅਗਨ ਭੇਟ ਹੋ ਗਿਆ। ਇਸ ਸਬੰਧੀ ਮੰਡ ਚੌਂਕੀ ਇੰਚਾਰਜ ਗੁਰਮੀਤ ਰਾਮ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਮੰਡ ਚੌਂਕੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਡੀ. ਐੱਸ. ਪੀ. ਕਰਤਾਰਪੁਰ ਸੁਰਿੰਦਰਪਾਲ ਧੋਗੜੀ ਨੇ ਦੱਸਿਆ ਕਿ ਧੂੰਏਂ ਦਾ ਗੁਬਾਰ ਉੱਡਦਾ ਵੇਖ ਕੇ ਲੋਕਾਂ ਨੇ ਰੌਲਾ ਪਾਇਆ, ਜਿਸ ਕਾਰਨ ਆਸ-ਪਾਸ ਦੇ ਲੋਕ ਮੌਕੇ ’ਤੇ ਦੌੜ ਕੇ ਗਏ। ਲੋਕਾਂ ਨੂੰ ਪਤਾ ਲੱਗਾ ਕਿ ਗੇਟ ਦਾ ਤਾਲਾ ਲੱਗਿਆ ਹੋਇਆ ਹੈ ਤਾਂ ਉਹ ਤਾਲਾ ਖੋਲ੍ਹ ਕੇ ਪੌੜ੍ਹੀਆਂ ’ਤੇ ਚੜ੍ਹ ਗਏ ਪਰ ਉਥੇ ਵੀ ਤਾਲਾ ਲੱਗਿਆ ਹੋਇਆ ਸੀ। ਉਪਰਲੀ ਮੰਜ਼ਿਲ ’ਤੇ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ’ਚ ਲੱਗੀ ਅੱਗ ਨੂੰ ਤਾਲਾ ਖੋਲ੍ਹ ਕੇ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਥੇ ਸਥਿਤ ਪੀੜਾ ਸਾਹਿਬ ’ਚ ਮੌਜੂਦ ਅੰਮ੍ਰਿਤਬਾਣੀ ਅੱਗ ਦੀ ਭੇਟ ਚੜ੍ਹ ਗਈ।
ਇਹ ਵੀ ਪੜ੍ਹੋ- ਡਿਫ਼ਾਲਟਰਾਂ 'ਤੇ ਨਿਗਮ ਦੀ ਵੱਡੀ ਕਾਰਵਾਈ, ਬਾਠ ਕੈਸਲ ਰਿਜ਼ਾਰਟ ਨੂੰ ਭੇਜਿਆ ਕਰੋੜਾਂ ਰੁਪਏ ਬਕਾਏ ਦਾ ਨੋਟਿਸ
ਇਸ ਤੋਂ ਇਲਾਵਾ ਹੋਰ ਕਮਰਿਆਂ ’ਚ ਪਿਆ ਸਾਮਾਨ ਵੀ ਸੜ ਗਿਆ ਅਤੇ ਇਮਾਰਤ ਨੂੰ ਕਾਫੀ ਨੁਕਸਾਨ ਪਹੁੰਚਿਆ। ਡੀ. ਐੱਸ. ਪੀ. ਧੋਗੜੀ ਨੇ ਦੱਸਿਆ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ ਉਦੋਂ ਤੱਕ ਲੋਕਾਂ ਨੇ ਅੱਗ ’ਤੇ ਕਾਬੂ ਪਾ ਲਿਆ ਸੀ।
ਇਹ ਵੀ ਪੜ੍ਹੋ- ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਲੈ ਕੇ ਇਕ ਹੋਰ ਖ਼ਬਰ ਆਈ ਸਾਹਮਣੇ, ਖੜ੍ਹਾ ਹੋਇਆ ਵੱਡਾ ਵਿਵਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਕੈਨੇਡਾ ਭੇਜੀ ਪਤਨੀ ਨੇ ਕਰ 'ਤਾ ਕਾਰਾ! ਸਹੁਰਾ ਪਰਿਵਾਰ ਦੇ ਉੱਡੇ ਹੋਸ਼
NEXT STORY