ਮਾਛੀਵਾੜਾ ਸਾਹਿਬ (ਟੱਕਰ)- ਸਰਹਿੰਦ ਨਹਿਰ ਕਿਨਾਰੇ ਪਿੰਡ ਗੜ੍ਹੀ ਤਰਖਾਣਾ ਵਿਖੇ ਝੁੱਗੀਆਂ ਬਣਾ ਕੇ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀਆਂ 12 ਤੋਂ ਵੱਧ ਝੁੱਗੀਆਂ ਵਿਚ ਅੱਧੀ ਰਾਤ ਨੂੰ ਅੱਗ ਦੇ ਭਾਂਬੜ ਮਚ ਗਏ, ਜਿਸ ਵਿਚ ਉਨ੍ਹਾਂ ਦਾ ਸਾਰਾ ਕੱਪੜਾ, ਸਾਮਾਨ, ਨਕਦੀ, ਰਾਸ਼ਨ ਤੋਂ ਇਲਾਵਾ 7 ਪਸ਼ੂ ਵੀ ਬੁਰੀ ਤਰ੍ਹਾਂ ਝੁਲਸ ਕੇ ਮਰ ਗਏ। ਇਸ ਅੱਗ ਨਾਲ ਝੁੱਗੀਆਂ ਨੇੜੇ ਖੋਖੇ ਵਿਚ ਬਣੀਆਂ 2 ਦੁਕਾਨਾਂ ਵੀ ਸੜ ਕੇ ਸੁਆਹ ਹੋ ਗਈਆਂ। ਝੁੱਗੀ ਬਣਾ ਕੇ ਰਹਿੰਦੇ ਸੋਨੂੰ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਉਹ ਆਪਣੇ ਪਰਿਵਾਰ ਸਮੇਤ ਸੌਂ ਰਿਹਾ ਸੀ ਅਤੇ ਉਸ ਦੀ ਝੁੱਗੀ ਦੀ ਛੱਤ ਤੋਂ ਅੱਗ ਲੱਗਣੀ ਸ਼ੁਰੂ ਹੋਈ ਅਤੇ ਜਦੋਂ ਉਸ ਨੂੰ ਅੱਗ ਦਾ ਸੇਕ ਲੱਗਾ ਤਾਂ ਉਸ ਨੇ ਪਰਿਵਾਰ ਨੂੰ ਬਾਹਰ ਕੱਢਿਆ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
ਕੁਝ ਹੀ ਪਲਾਂ ਵਿਚ ਅੱਗ ਨੇ ਉੱਥੇ ਬਣੀਆਂ 12 ਤੋਂ ਵੱਧ ਝੁੱਗੀਆਂ ਨੂੰ ਆਪਣੇ ਚਪੇਟ ਵਿਚ ਲੈ ਲਿਆ ਅਤੇ ਉਨ੍ਹਾਂ ਦੀ ਅੱਖਾਂ ਸਾਹਮਣੇ ਵੇਖਦੇ ਹੀ ਵੇਖਦੇ ਸਾਰਾ ਕੁਝ ਸਡ਼ਕੇ ਸੁਆਹ ਹੋ ਗਿਆ। ਗਰੀਬਾਂ ਨੇ ਪਹਿਲਾਂ ਅੱਗ ਲੱਗੀਆਂ ਝੁੱਗੀਆਂ ’ਚੋਂ ਆਪਣੇ ਬੱਚੇ ਬਾਹਰ ਕੱਢੇ ਅਤੇ ਫਿਰ ਪਸ਼ੂ ਕੱਢਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਉਹ ਅੱਗ ਦੀ ਚਪੇਟ ਵਿਚ ਆ ਚੁੱਕੇ ਸਨ। ਇਸ ਅੱਗ ਵਿਚ ਗਰੀਬਾਂ ਦੀਆਂ 6 ਬੱਕਰੀਆਂ, 1 ਗਾਂ, 1 ਮੋਟਰਸਾਈਕਲ, ਕਰੀਬ 50 ਤੋਂ 1 ਲੱਖ ਰੁਪਏ ਤੱਕ ਰੁਪਏ ਨਕਦੀ, ਖਾਣ ਪੀਣ ਦਾ ਰਾਸ਼ਨ, ਕੱਪੜਾ ਸਭ ਕੁਝ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ-ਕੈਂਸਰ ਤੋਂ ਬਚਾਉਣ ਲਈ ਕਰੋੜਾਂ ਰੁਪਏ ਖ਼ਰਚਣ ਵਾਲੇ ਨਿੱਝਰ ਖ਼ੁਦ ਹਾਰ ਗਏ ਕੈਂਸਰ ਦੀ ਜੰਗ, ਗ਼ਰੀਬਾਂ ਦੇ ਸਨ ਮਸੀਹਾ
ਇਸ ਹਾਦਸੇ ਵਿਚ ਸੀਤਾ ਰਾਮ ਮੁਖੀਆ ਦੀ ਕੱਪੜਾ ਦੁਕਾਨ ਵੀ ਸੜ ਕੇ ਸੁਆਹ ਹੋ ਗਈ, ਜਿਸ ਕਾਰਨ ਉਸ ਦਾ 3.50 ਲੱਖ ਰੁਪਏ ਦਾ ਨੁਕਸਾਨ ਹੋਇਆ। ਇਕ ਹੋਰ ਗ਼ਰੀਬ ਔਰਤ ਦੀ ਛੋਟੀ ਜਿਹੀ ਕੱਪੜੇ ਅਤੇ ਬੂਟਾਂ ਦੀ ਦੁਕਾਨ ਸੀ ਉਹ ਵੀ ਸੜ ਕੇ ਸੁਆਹ ਹੋ ਗਈ। ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਵੀ ਮੌਕੇ ’ਤੇ ਪਹੁੰਚ ਗਈ ਜਿਨ੍ਹਾਂ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਪਰ ਕਾਫ਼ੀ ਘੰਟੇ ਬੀਤ ਜਾਣ ਦੇ ਬਾਵਜ਼ੂਦ ਵੀ ਅੱਗ ਪੂਰੀ ਤਰ੍ਹਾਂ ਬੁਝੀ ਨਹੀਂ ਸੀ।
ਪ੍ਰਸਾਸ਼ਨ ਤੇ ਸਮਾਜ ਸੇਵੀ ਜਥੇਬੰਦੀਆਂ ਗਰੀਬਾਂ ਦੀ ਮੱਦਦ ਲਈ ਅੱਗੇ ਆਉਣ
ਝੁੱਗੀਆਂ ਨੂੰ ਅੱਗ ਲੱਗਣ ਕਾਰਨ ਇਨ੍ਹਾਂ ਗਰੀਬਾਂ ਦਾ ਸਭ ਕੁਝ ਸੜ ਕੇ ਸੁਆਹ ਹੋ ਗਿਆ। ਇਥੋਂ ਤੱਕ ਪਹਿਨਣ ਲਈ ਕੱਪੜੇ, ਖਾਣ ਲਈ ਰਾਸ਼ਨ ਅਤੇ ਨਾ ਸਿਰ ’ਤੇ ਛੱਤ ਬਚੀ। ਗਰੀਬ ਪਰਿਵਾਰਾਂ ਨੇ ਪ੍ਰਸਾਸ਼ਨ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਗੁਹਾਰ ਲਗਾਈ ਕਿ ਔਖੀ ਘੜੀ ਵਿਚ ਉਨ੍ਹਾਂ ਦੀ ਮੱਦਦ ਲਈ ਅੱਗੇ ਆਉਣ।
ਕਿਸੇ ਸ਼ਰਾਰਤੀ ਅਨਸਰ ਵਲੋਂ ਅੱਗ ਲਗਾਉਣ ਦੀ ਸ਼ੰਕਾ
ਪੀੜਤ ਪਰਿਵਾਰਾਂ ਨੇ ਦੱਸਿਆ ਕਿ ਉਹ ਰਾਤ ਨੂੰ ਆਪਣੇ ਪਰਿਵਾਰਾਂ ਸਮੇਤ ਸੌਂ ਰਹੇ ਸਨ ਤਾਂ ਉਨ੍ਹਾਂ ਸ਼ੰਕਾ ਕੀਤੀ ਕਿ ਕਿਸੇ ਸ਼ਰਾਰਤੀ ਅਨਸਰ ਨੇ ਇੱਕ ਝੁੱਗੀ ਦੀ ਛੱਤ ’ਤੇ ਅੱਗ ਸੁੱਟੀ ਜਿਸ ਨੇ ਸਾਰੀਆਂ ਝੁੱਗੀਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਪੀੜਤ ਪਰਿਵਾਰਾਂ ਨੇ ਕਿਹਾ ਕਿ ਪੁਲਸ ਵਿਭਾਗ ਇਸ ਮਾਮਲੇ ਦੀ ਜਾਂਚ ਕਰੇ ਅਤੇ ਜੇਕਰ ਕਿਸੇ ਨੇ ਅੱਗ ਲਗਾਈ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰੇ।
ਇਹ ਵੀ ਪੜ੍ਹੋ- ਪੰਜਾਬ ਦੇ NH 'ਤੇ ਆਸਟ੍ਰੇਲੀਆ ਤੋਂ ਆ ਰਹੇ ਮਾਂ-ਪੁੱਤ ਨਾਲ ਵਾਪਰੀ ਅਣਹੋਣੀ, ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SGPC ਦੀ ਐਮਰਜੈਂਸੀ ਮੀਟਿੰਗ ਰੱਦ, ਵੱਡਾ ਫ਼ੈਸਲਾ ਹੋਣ ਦੀ ਸੀ ਚਰਚਾ
NEXT STORY