ਜਲੰਧਰ (ਮੁਨੀਸ਼)- ਜਲੰਧਰ ਵਿਖੇ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਫਗਵਾੜਾ-ਲੁਧਿਆਣਾ ਹਾਈਵੇਅ 'ਤੇ ਇਕ ਕਾਰ ਅਤੇ ਟੈਂਕਰ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਮਹਿਲਾ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਦੇ ਨਾਲ ਹੀ 2 ਔਰਤਾਂ ਸਮੇਤ ਇਕ ਸਾਲ ਦਾ ਬੱਚਾ ਅਤੇ ਡਰਾਈਵਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।

ਇਹ ਹਾਦਸਾ ਕਾਰ ਦੇ ਖੜ੍ਹੇ ਟੈਂਕਰ ਵਿਚ ਟੱਕਰ ਹੋਣ ਕਾਰਨ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰੱਖਚੇ ਤੱਕ ਉੱਡ ਗਏ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀਆਂ ਨੂੰ ਵੀ ਨੇੜੇ ਸਥਿਤ ਹਸਪਤਾਲ ਵਿਚ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ IPS ਅਫ਼ਸਰਾਂ ਦੇ ਤਬਾਦਲਿਆਂ ਤੋਂ ਬਾਅਦ ਸ਼ੁਰੂ ਹੋਈ ਨਵੀਂ ਚਰਚਾ, ਲਿਆ ਜਾ ਸਕਦੈ ਵੱਡਾ ਫ਼ੈਸਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਟਰੇਨ 'ਚ ਖ਼ਰਾਬ ਖਾਣਾ ਪਰੋਸਣ 'ਤੇ ਲੱਗੇਗਾ ਭਾਰੀ ਜੁਰਮਾਨਾ, ਤੈਅ ਕੀਤੀਆਂ 4 ਸ਼੍ਰੇਣੀਆਂ
NEXT STORY