ਗੁਰਦਾਸਪੁਰ (ਗੁਰਪ੍ਰੀਤ) : ਗੁਰਦਾਸਪੁਰ ਦੇ ਪਿੰਡ ਮਠੌਲਾ ਨੇੜੇ ਬੱਸ ਦੇ ਸੜਕ ਨਾਲ ਲੱਗਦੇ ਖੇਤਾਂ ’ਚ ਪਲਟਣ ਕਾਰਨ ਉਸ ’ਚ ਸਵਾਰ ਇਕ ਵਿਦਿਆਰਥੀ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਬੱਸ ’ਚ ਸਵਾਰ ਸਵਾਰੀਆਂ ’ਚੋਂ 25 ਦੇ ਕਰੀਬ ਮਾਮੂਲੀ ਜ਼ਖ਼ਮੀ ਹੋ ਗਈਆਂ। ਮ੍ਰਿਤਕ ਵਿਦਿਆਰਥੀ ਦੇ ਪਿਤਾ ਨੇ ਦੱਸਿਆ ਕਿ ਨਿੱਜੀ ਬੱਸ ਜੋ ਕਿ ਕਾਦੀਆਂ ਤੋਂ ਚੱਲੀ ਸੀ ਅਤੇ ਰਸਤੇ ’ਚੋਂ ਚੀਮਾ ਖੁੱਡੀ ਦੇ ਸਕੂਲ ਦੇ ਵਿਦਿਆਰਥੀ ਵੀ ਸਵਾਰ ਹੋ ਗਏ। ਇਹ ਬੱਸ ਜਦੋਂ ਪਿੰਡ ਮਠੌਲੇ ਨਜ਼ਦੀਕ ਪਹੁੰਚੀ ਤਾਂ ਸੜਕ ਛੋਟੀ ਹੋਣ ਕਾਰਨ ਮੋਟਰਸਾਈਕਲ ਸਵਾਰ ਨੂੰ ਰਸਤਾ ਦਿੰਦੇ ਸਮੇਂ ਬੱਸ ਦਾ ਸੰਤੁਲਨ ਵਿਗੜਨ ਕਾਰਨ ਇਹ ਸੜਕ ਨਾਲ ਲੱਗਦੇ ਖੇਤਾਂ ’ਚ ਪਲਟ ਗਈ। ਇਸ ਹਾਦਸੇ ’ਚ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ : ਗੈਂਗਸਟਰਾਂ ਨੂੰ ਮੁੱਖ ਧਾਰਾ ’ਚ ਵਾਪਸ ਆਉਣ ਦੀ CM ਮਾਨ ਵੱਲੋਂ ਅਪੀਲ, ਨਾਲ ਹੀ ਦਿੱਤੀ ਇਹ ਚਿਤਾਵਨੀ
ਉਥੇ ਹੀ ਮ੍ਰਿਤਕ ਦੇ ਪਿੰਡ ਦੇ ਵਸਨੀਕ ਕਿਸਾਨ ਆਗੂ ਪਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਕਈ ਵਾਰ ਲਿਖਤੀ ਤੌਰ ’ਤੇ ਇਸ ਸੜਕ ਬਾਰੇ ਭੇਜਿਆ ਗਿਆ ਸੀ ਕਿ ਇਸ ਸੜਕ ਦੀ ਮੁਰੰਮਤ ਕਰਵਾਈ ਜਾਵੇ ਅਤੇ ਇਸ ਸੜਕ ਦੇ ਦੋਵੇਂ ਪਾਸੇ ਮਿੱਟੀ ਦੇ ਬਰਮ ਬਣਵਾਏ ਜਾਣ ਤਾਂ ਕਿ ਇਹ ਸੜਕ ਚੌੜੀ ਅਤੇ ਸਹੀ ਹੋ ਸਕੇ ਪਰ ਪ੍ਰਸ਼ਾਸਨ ਨੇ ਕੋਈ ਸੁਣਵਾਈ ਨਹੀਂ ਕੀਤੀ। ਇਸ ਦਾ ਖਮਿਆਜ਼ਾ ਅੱਜ ਸਨਮਦੀਪ ਸਿੰਘ ਵਰਗੇ ਹੋਣਹਾਰ ਵਿਦਿਆਰਥੀ ਨੂੰ ਇਸ ਬੱਸ ਦੁਰਘਟਨਾ ’ਚ ਆਪਣੀ ਜਾਨ ਗੁਆ ਕੇ ਚੁਕਾਉਣਾ ਪਿਆ।
ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ: VIP's ਦੀ ਸੁਰੱਖਿਆ ਵਾਪਸ ਲੈਣ ਦੀ ਜਾਣਕਾਰੀ ਕਿਵੇਂ ਹੋਈ ਲੀਕ?
NEXT STORY