ਪਟਿਆਲਾ (ਕੰਵਲ)- ਕਰਵਾਚੌਥ ਦੇ ਮੌਕੇ ਪਟਿਆਲਾ 'ਚ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨਸ਼ੇ 'ਚ ਧੁੱਤ ਟਰੈਕਟਰ ਚਾਲਕ ਨੇ ਮਹਿੰਦੀ ਲਗਵਾ ਰਹੀ ਔਰਤ 'ਤੇ ਹੀ ਟਰੈਕਟਰ ਚੜ੍ਹਾ ਦਿੱਤਾ। ਇਸ ਦੌਰਾਨ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਦੱਸ ਦੇਈਏ ਘਟਨਾ ਦੌਰਾਨ ਔਰਤ ਦਾ ਪਤੀ ਵੀ ਮੌਕੇ 'ਤੇ ਮੌਜੂਦ ਸੀ ਅਤੇ ਉਸ ਵੱਲੋਂ ਟਰੈਕਟਰ ਚਾਲਕ ਦੀ ਕੁੱਟਮਾਰ ਵੀ ਕੀਤੀ ਗਈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ
ਇਸ ਸਾਰੀ ਘਟਨਾ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਇਹ ਵੀਡੀਓ ਪਟਿਆਲਾ ਦੇ ਤ੍ਰਿਪੜੀ ਇਲਾਕੇ ਦੀ ਹੈ। ਵੀਡੀਓ 'ਚ ਦੇਖ ਸਕਦੇ ਹੋ ਕਿ ਇੱਕ ਨਸ਼ੇ ਚ ਧੁੱਤ ਟਰੈਕਟਰ ਚਾਲਕ ਨੂੰ ਕੁਝ ਲੋਕ ਬੁਰੀ ਤਰ੍ਹਾਂ ਨਾਲ ਕੁੱਟਦੇ ਹੋਏ ਨਜ਼ਰ ਆ ਰਹੇ ਨੇ ਅਤੇ ਇਹ ਸਾਰੀ ਕੁੱਟਮਾਰ ਪੁਲਸ ਦੀ ਨਿਗਰਾਨੀ ਦੇ 'ਚ ਹੋ ਰਹੀ ਹੈ । ਇਸ ਸਭ ਤੋਂ ਬਾਅਦ ਟਰੈਕਟਰ ਚਾਲਕ ਨੂੰ ਤ੍ਰਿਪੜੀ ਥਾਣਾ ਦੀ ਪੁਲਸ ਗ੍ਰਿਫ਼ਤਾਰ ਕਰਕੇ ਲੈ ਗਈ ਅਤੇ ਨੌਜਵਾਨ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਪੁਲਸ ਨੇ ਦੱਸਿਆ ਕਿ ਸਾਨੂੰ ਲੋਕਾਂ ਫੋਨ ਕਰਕੇ ਸੂਚਨਾ ਦਿੱਤੀ ਸੀ। ਜਿਸ ਤੋਂ ਬਾਅਦ ਸਾਡੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮੈਡੀਕਲ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੋਟੇ ਦੁਕਾਨਦਾਰਾਂ ਦਾ ਕਾਰੋਬਾਰ ਹੋ ਰਿਹਾ ਠੱਪ, ਜਾਣੋ ਕੀ ਹੋ ਸਕਦੀ ਵਜ੍ਹਾ
NEXT STORY