ਬਰਨਾਲਾ (ਪੁਨੀਤ) : ਬਰਨਾਲਾ ਦੇ ਰਾਏਕੋਟ ਰੋਡ 'ਤੇ ਇੱਕ ਵੱਡਾ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖਮੀ ਹੋ ਗਿਆ। ਇਹ ਦੋਵੇਂ ਨੌਜਵਾਨ ਆਮ ਵਾਂਗ ਕੰਮ ਲਈ ਫੈਕਟਰੀ ਜਾ ਰਹੇ ਸਨ। ਇਸ ਵਿਚਾਲੇ ਇਕ ਉਲਟ ਦਿਸ਼ਾ ਵਿਚ ਖੜ੍ਹੇ ਟਰੱਕ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਹਾਦਸੇ ਮਗਰੋਂ ਡਰਾਈਵਰ ਮੌਕੇ ਤੋਂ ਭੱਜ ਗਿਆ।
ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਵੇਰੇ 5 ਵਜੇ ਦੇ ਕਰੀਬ ਕੰਮ 'ਤੇ ਜਾ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਵੇਰੇ 5:30 ਵਜੇ ਘਟਨਾ ਬਾਰੇ ਪਤਾ ਲੱਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੋ ਪੁੱਤਰ ਅਤੇ ਦੋ ਧੀਆਂ ਹਨ। ਮ੍ਰਿਤਕ ਪੁੱਤਰ ਉਨ੍ਹਾਂ ਦਾ ਸਭ ਤੋਂ ਛੋਟਾ ਪੁੱਤਰ ਸੀ। ਉਨ੍ਹਾਂ ਕਿਹਾ ਕਿ ਉਸ ਵਾਹਨ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜਿਸ ਕਾਰਨ ਉਨ੍ਹਾਂ ਦੇ ਪੁੱਤਰ ਦਾ ਹਾਦਸਾ ਹੋਇਆ।
ਇਸ ਮੌਕੇ ਥਾਣਾ ਮਹਿਲ ਕਲਾਂ ਦੇ ਏਐੱਸਆਈ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਇੱਕ ਟਰਾਲੀ ਬਰਨਾਲਾ ਤੋਂ ਰਾਏਕੋਟ ਜਾ ਰਹੀ ਸੀ ਅਤੇ ਸੜਕ 'ਤੇ ਗਲਤ ਪਾਰਕਿੰਗ ਵਿੱਚ ਖੜ੍ਹੀ ਸੀ। ਜਿਸ ਕਾਰਨ ਦੋ ਮੋਟਰਸਾਈਕਲ ਸਵਾਰ ਇਸ ਗੱਡੀ ਨਾਲ ਟਕਰਾ ਗਏ, ਜਿਸ ਤੋਂ ਬਾਅਦ ਡਰਾਈਵਰ ਮੌਕੇ ਤੋਂ ਭੱਜ ਗਿਆ। ਉਨ੍ਹਾਂ ਦੱਸਿਆ ਕਿ ਟੱਕਰ ਤੋਂ ਬਾਅਦ ਦਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਉਮਰ 25 ਸਾਲ, ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਗੁਰਮੇਲ ਸਿੰਘ, ਉਮਰ 32 ਸਾਲ, ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਦੋਵੇਂ ਨੌਜਵਾਨ ਸਹੌਰ ਪਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਵੱਲੋਂ ਨੌਜਵਾਨ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰ ਅੰਮ੍ਰਿਤਪਾਲ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਡੀਐੱਮਸੀ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦਵਿੰਦਰ ਸਿੰਘ ਦੀ ਲਾਸ਼ ਬਰਨਾਲਾ ਦੇ ਮੁਰਦਾਘਰ ਵਿੱਚ ਰੱਖ ਦਿੱਤੀ ਗਈ ਹੈ ਅਤੇ ਉਸਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੋਗਾ ਦੇ ਗੀਤਾ ਭਵਨ ਚੌਕ ਨੇੜੇ ਨੌਜਵਾਨ ਦੀ ਮਿਲੀ ਲਾਸ਼
NEXT STORY