ਬਟਾਲਾ (ਸਾਹਿਲ): ਬਟਾਲਾ ਦੇ ਨਜ਼ਦੀਕੀ ਅੱਡਾ ਤਾਰਾਗੜ ਵਿਖੇ ਸੇਬਾਂ ਦੇ ਭਰੇ ਟਰੱਕ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ 'ਚ ਡਰਾਈਵਰ ਅਤੇ ਕਲੀਨਰ ਬਹੁਤ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਕ ਡਰਾਈਵਰ ਧਿਆਨ ਸਿੰਘ ਪੁੱਤਰ ਪਾਲ ਸਿੰਘ ਵਾਸੀ ਵਡਾਲਾ ਬਾਂਗਰ ਤੇ ਕਲੀਨਰ ਰਮਨਦੀਪ ਸਿੰਘ ਵਾਸੀ ਵਡਾਲਾ ਬਾਂਗਰ ਨੇ ਦੱਸਿਆ ਕਿ ਉਹ ਆਪਣੇ ਟਰੱਕ ਪੀਬੀ 06ਬੀਐਫ 8858 'ਚ ਸ਼੍ਰੀ ਨਗਰ ਤੋਂ ਸੇਬ ਲੱਦ ਕੇ ਰਾਜਸਥਾਨ ਜਾ ਰਹੇ ਸਨ। ਜਦ ਬਟਾਲਾ ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਅੱਡਾ ਤਾਰਾਗੜ ਵਿਖੇ ਪਹੁੰਚੇ ਤਾਂ ਅਚਾਨਕ ਟਰੱਕ ਨੂੰ ਅੱਗ ਲੱਗ ਗਈ। ਉਨ੍ਹਾਂ ਦੱਸਿਆ ਇਕਦਮ ਅੱਗ ਇੰਨੀ ਤੇਜ਼ੀ ਨਾਲ ਕੈਬਨ ਨੂੰ ਲੱਗੀ ਕਿ ਅਸੀਂ ਛੇਤੀ ਨਾਲ ਛਾਲਾਂ ਮਾਰ ਕੇ ਆਪਣੀ ਜਾਨ ਬਚਾਈ ਅਤੇ ਗੱਡੀ ਵਿੱਚ ਢਾਈ ਲੱਖ ਰੁਪਏ ਦੀ ਨਗਦੀ, ਮੋਬਾਈਲ ਫੋਨ ਅਤੇ ਹੋਰ ਦਸਤਾਵੇਜ਼ ਸੜ ਕੇ ਸੁਆਹ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਸਵੇਰੇ-ਸ਼ਾਮ ਸੀਤ ਲਹਿਰ ਸ਼ੁਰੂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
ਇਸ ਮੌਕੇ ਥਾਣਾ ਕਿਲਾ ਲਾਲ ਸਿੰਘ ਦੇ ਮੁਖੀ ਇੰਸਪੈਕਟਰ ਪ੍ਰਭਜੋਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਇਆ। ਪੁਲਸ ਦੀ ਮਦਦ ਨਾਲ ਰਾਹਗੀਰਾਂ ਨੇ ਸੇਬਾਂ ਦੀਆਂ ਪੇਟੀਆਂ ਟਰੱਕ 'ਚੋਂ ਬਾਹਰ ਕੱਢੀਆਂ ਪਰ ਫਿਰ ਵੀ ਕਾਫੀ ਪੇਟੀਆਂ ਸੜ ਗਈਆਂ ਅਤੇ ਕਾਫੀ ਨੁਕਸਾਨ ਹੋ ਗਿਆ।
ਇਹ ਵੀ ਪੜ੍ਹੋ- ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਗਵਾੜਾ ਥਾਣੇ ਦਾ SHO ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
NEXT STORY