ਜਲੰਧਰ (ਸੁਰਿੰਦਰ)- ਪਠਾਨਕੋਟ ਤੋਂ ਜਲੰਧਰ ਵੱਲ ਆ ਰਹੇ ਟਰੱਕ ਨੇ ਪੁਲਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ 'ਚੋਂ ਇਕ ਗੱਡੀ ਪਲਟ ਗਈ ਅਤੇ ਉਸ 'ਚ ਬੈਠੇ ਦੋ ਪੁਲਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਕਾਰ ਦੇ ਵਿਚ ਦੋ ਡੀ. ਐੱਸ. ਪੀ. ਸਵਾਰ ਸਨ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜ਼ਖ਼ਮੀਆਂ ਦੀ ਪਛਾਣ ਡੀ. ਐੱਸ. ਪੀ. ਮੇਜਰ ਸਿੰਘ ਜਲੰਧਰ ਦਿਹਾਤੀ ਕ੍ਰਾਈਮ ਅਤੇ ਡੀ .ਐੱਸ. ਪੀ. ਜਸਪਿੰਦਰ ਸਿੰਘ ਐੱਨ. ਡੀ. ਪੀ. ਸੀ. ਵਜੋਂ ਹੋਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦੋਵੇਂ ਡੀ. ਐੱਸ. ਪੀ. ਬੀਤੀ ਸ਼ਾਮ ਗੋਲੀਆਂ ਮਾਰ ਕੇ ਕਤਲ ਕੀਤੇ ਕੱਪੜਾ ਕਾਰੋਬਾਰੀ ਦੇ ਗੰਨਮੈਨ ਦਾ ਸ਼੍ਰੀਮਨ ਹਸਪਤਾਲ ਵਿਖੇ ਪਤਾ ਲੈਣ ਜਾ ਰਹੇ ਸਨ। ਇਸੇ ਦੌਰਾਨ ਹੀ ਪਠਾਨਕੋਟ ਤੋਂ ਜਲੰਧਰ ਵੱਲ ਆ ਰਹੇ ਟਰੱਕ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਅਤੇ ਉਕਤ ਹਾਦਸਾ ਵਾਪਰ ਗਿਆ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੇ ਥਾਣਾ ਮਕਸੂਦਾਂ ਦੀ ਪੁਲਸ ਨੇ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਪੂਰਥਲਾ: ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਪਿੱਜ਼ਾ ਲੈਣ ਗਏ 22 ਸਾਲਾ ਨੌਜਵਾਨ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਨਵੇਂ ਸਾਲ ਤੇ ਕ੍ਰਿਸਮਿਸ ਮੌਕੇ ਸਿਰਫ਼ 15000 ਰੁਪਏ 'ਚ ਪਾਓ ਕੈਨੇਡਾ ਦਾ ਟੂਰਿਸਟ ਵੀਜ਼ਾ
NEXT STORY