ਜਲੰਧਰ (ਸੁਨੀਲ ਮਹਾਜਨ) : ਜਲੰਧਰ ਦੇ ਰਾਮਾ ਮੰਡੀ ਹਾਈਵੇ ’ਤੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਵੋਲਵੋ ਬਸ ਬੇਕਾਬੂ ਹੁੰਦੀ ਹੋਈ ਪੁਲ਼ ਤੋਂ ਹੇਠਾਂ ਆ ਡਿੱਗੀ। ਇਹ ਬੱਸ ਦਿੱਲੀ ਏਅਰ ਪੋਰਟ ਤੋਂ ਸਵਾਰੀਆਂ ਲੈ ਕੇ ਵਾਪਸ ਆ ਰਹੀ ਸੀ। ਸਵਾਰੀਆਂ ਨਾਲ ਭਰੀ ਇਹ ਬੱਸ ਫਲਾਈਓਵਰ ’ਤੇ ਚੜ੍ਹਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ ਯਾਤਰੀਆਂ ਵਿਚ ਚੀਕ-ਚਿਹਾੜਾ ਮਚ ਗਿਆ। ਇਥੇ ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਕੁਝ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਦੌਰਾਨ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਬੱਸ ਫਲਾਈਓਵਰ ਦੇ ਹੇਠਾਂ ਇਕ ਕਾਰ ’ਤੇ ਆ ਡਿੱਗੀ, ਜਿਸ ਕਾਰਣ ਕਾਰ ਵੀ ਬੁਰੀ ਤਰ੍ਹਾਂ ਨੁਕਸਾਨ ਗਈ, ਜਦਕਿ ਕਾਰ ਸਵਾਰ ਦਾ ਵਾਲ-ਵਾਲ ਬਚਾਅ ਹੋ ਗਿਆ।
ਇਹ ਵੀ ਪੜ੍ਹੋ : ਮੋਗਾ ’ਚ ਵੱਡੀ ਵਾਰਦਾਤ, ਦੁਕਾਨਦਾਰ ਨੇ ਨਿਹੰਗ ਸਿੰਘ ’ਤੇ ਚਲਾਈ ਗਈ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਇਕ ਵਿਅਕਤੀ ਅਮਰੀਕ ਨੇ ਦੱਸਿਆ ਕਿ ਉਹ ਦਿੱਲੀ ਤੋਂ ਆਇਆ ਸੀ ਅਤੇ ਕਾਲਾ ਸਿੰਘਾ ਵੱਲ ਜਾ ਰਿਹਾ ਸੀ। ਇਸ ਦੌਰਾਨ ਫਲਾਈਓਵਰ ’ਤੇ ਚੜ੍ਹਦੇ ਸਮੇਂ ਬੱਸ ਪਲਟ ਗਈ। ਇਸ ਦੌਰਾਨ ਬੱਸ ਵਿੱਚ 35 ਸਵਾਰੀਆਂ ਮੌਜੂਦ ਸਨ। ਦੂਜੇ ਪਾਸੇ ਬੱਸ ਡਰਾਈਵਰ ਦਾ ਕਹਿਣਾ ਹੈ ਕਿ ਬੱਸ ਵਿਚ 12 ਸਵਾਰੀਆਂ ਮੌਜੂਦ ਸਨ। ਇਥੇ ਰਾਹਤ ਵਾਲੀ ਗੱਲ ਹੈ ਕਿ ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ। ਇਸ ਦੇ ਨਾਲ ਹੀ ਇਸ ਹਾਦਸੇ ਦੌਰਾਨ ਬੱਸ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ। ਘਟਨਾ ਵਿੱਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਯੂਥ ਕਲੱਬਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਪਹਿਲੀ ਵਾਰ ਸ਼ੁਰੂ ਹੋਵੇਗੀ ਇਹ ਯੋਜਨਾ
NEXT STORY