ਹਾਜੀਪੁਰ : ਪੰਜਾਬ ਵਾਸੀਆਂ ਲਈ ਵੱਡੀ ਖ਼ਤਰੇ ਦੀ ਘੰਟੀ ਹੈ। ਦਰਅਸਲ ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਸਾਗਰ ਝੀਲ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਖ਼ਤਰੇ ਦੇ ਨਿਸ਼ਾਨ ਤੋਂ 2 ਫੁੱਟ ਉੱਪਰ ਪਾਣੀ ਦਾ ਪੱਧਰ ਪਹੁੰਚ ਗਿਆ ਹੈ। ਡੈਮ ਦੇ ਪਾਣੀ ਦਾ ਪੱਧਰ 1382.20 ਫੁੱਟ 'ਤੇ ਪਹੁੰਚ ਗਿਆ ਹੈ। ਦੱਸਣਯੋਗ ਹੈ ਕਿ ਹਿਮਾਚਲ 'ਚ ਭਾਰੀ ਮੀਂਹ ਕਾਰਨ ਡੈਮ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਜਿੰਮਾਂ 'ਚ ਵਰਤੇ ਜਾਂਦੇ ਸਪਲੀਮੈਂਟਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਸਖ਼ਤ ਫ਼ੈਸਲਾ
ਇਸ ਕਾਰਨ ਤਲਵਾੜਾ ਸਥਿਤ ਸ਼ਾਹ ਨਹਿਰ ਬਰਾਜ ਦੇ 52 ਗੇਟਾਂ 'ਚੋਂ 40 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਬਿਆਸ ਦਰਿਆ 'ਚ ਭਾਰੀ ਮਾਤਰਾ 'ਚ ਪਾਣੀ ਛੱਡਿਆ ਜਾ ਰਿਹਾ ਹੈ। ਇਸ ਸਮੇਂ ਬਿਆਸ ਦਰਿਆ ਪੂਰੇ ਊਫ਼ਾਨ 'ਤੇ ਹੈ ਅਤੇ ਹਿਮਾਚਲ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਹੇਠਲੇ ਪਿੰਡਾਂ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 16, 17, 18 ਤੇ 19 ਤਾਰੀਖ਼ ਲਈ ਵੱਡੀ ਚਿਤਾਵਨੀ! ਵਿਗੜ ਸਕਦੇ ਨੇ ਹਾਲਾਤ
ਕਈ ਪਿੰਡ ਤਾਂ ਪੂਰੇ ਪਾਣੀ 'ਚ ਡੁੱਬੇ ਹੋਏ ਹਨ ਅਤੇ ਹੁਣ ਪਾਣੀ ਛੱਡਣ ਤੋਂ ਬਾਅਦ ਇੱਥੇ ਹੋਰ ਵੀ ਜ਼ਿਆਦਾ ਖ਼ਤਰਾ ਪੈਦਾ ਹੋ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਅਤੇ ਨਾਲ ਹੀ ਬਿਆਸ ਦਰਿਆ ਨੇੜੇ ਨਾ ਜਾਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਿੰਮਾਂ 'ਚ ਵਰਤੇ ਜਾਂਦੇ ਸਪਲੀਮੈਂਟਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਸਖ਼ਤ ਫ਼ੈਸਲਾ
NEXT STORY