ਸੰਗਰੂਰ : ਹਿਮਾਚਲ ਦੇ ਨਾਲ-ਨਾਲ ਪੰਜਾਬ 'ਚ ਇਸ ਵੇਲੇ ਮੀਂਹ ਦਾ ਦੌਰ ਚੱਲ ਰਿਹਾ ਹੈ, ਜਿਸ ਕਾਰਨ ਦਰਿਆਵਾਂ 'ਚ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ਵਾਸੀਆਂ ਲਈ ਖ਼ਤਰੇ ਦੀ ਘੰਟੀ ਹੈ। ਦਰਅਸਲ ਖ਼ਨੌਰੀ ਤੋਂ ਘੱਗਰ ਦਰਿਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਘੱਗਰ ਦਰਿਆਂ 'ਚ ਪਿਛਲੇ 12 ਘੰਟਿਆਂ ਦੌਰਾਨ 5 ਫੁੱਟ ਦੇ ਕਰੀਬ ਪਾਣੀ ਦਾ ਪੱਧਰ ਵੱਧ ਗਿਆ ਹੈ। ਘੱਗਰ 'ਚ ਪਾਣੀ ਦਾ ਲੈਵਲ 730 ਤੋਂ 735 ਫੁੱਟ ਤੱਕ ਪੁੱਜ ਗਿਆ ਹੈ, ਜਦੋਂ ਕਿ 748 ਫੁੱਟ 'ਤੇ ਖ਼ਤਰੇ ਦਾ ਨਿਸ਼ਾਨ ਹੈ।
ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰ FREE 'ਚ ਕਰਵਾ ਲੈਣ ਇਹ ਕੰਮ, ਨਵੀਂ ਸਕੀਮ ਬੰਦ ਹੋ ਗਈ ਤਾਂ...
ਇਸ ਨੂੰ ਲੈ ਕੇ ਬੀਤੇ ਦਿਨ ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐੱਸ. ਐੱਸ. ਪੀ. ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਘੱਗਰ ਦਰਿਆ ਦਾ ਦੌਰਾ ਕੀਤਾ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰੰਤਰ ਘੱਗਰ ਦਰਿਆ ’ਚ ਪਾਣੀ ਦੇ ਪੱਧਰ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਮਾਮਲੇ 'ਚ ਇਕ ਹੋਰ ਏਜੰਸੀ ਦੀ ਐਂਟਰੀ, ਵਿਜੀਲੈਂਸ ਤੋਂ ਮੰਗ ਲਿਆ ਪੂਰਾ ਵੇਰਵਾ
ਜ਼ਿਲ੍ਹੇ ’ਚ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਚੁੱਕੇ ਹਨ। ਰਾਹਤ ਕੈਂਪਾਂ ਦੀ ਸੂਚੀ, ਕਮਿਊਨੀਕੇਸ਼ਨ ਪਲਾਨ, ਹੌਟ ਸਪੌਟ ਸਥਾਨਾਂ ਦੀ ਸੂਚੀ ਵੀ ਤਿਆਰ ਕਰ ਲਈ ਗਈ ਹੈ। ਫਿਲਹਾਲ ਸੰਗਰੂਰ ਪ੍ਰਸ਼ਾਸਨ ਲਗਾਤਾਰ ਅਲਰਟ 'ਤੇ ਚੱਲ ਰਿਹਾ ਹੈ ਪਰ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 2 ਹੋਰ ਸੋਸ਼ਲ ਮੀਡੀਆ ਇਨਫਲੂਐਂਸਰ ਗ੍ਰਿਫ਼ਤਾਰ, ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY