ਫਿਰੋਜ਼ਪੁਰ (ਕੁਮਾਰ, ਪਰਮਜੀਤ)- ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸ਼ਹਿਰ ਦੀ ਭਗਤ ਸਿੰਘ ਕਲੋਨੀ ਫੇਜ਼ 2 ’ਚ ਸਿਹਤ ਵਿਭਾਗ ਤੋਂ ਸੇਵਾਮੁਕਤ ਹੋਈ ਔਰਤ ਦੀ ਗੈਸ ਸਿਲੰਡਰ ਤੋਂ ਗੈਸ ਲੀਕ ਹੋ ਜਾਣ ਕਾਰਨ ਭੇਦਭਰੀ ਹਾਲਤ ’ਚ ਮੌਤ ਹੋ ਗਈ। ਉਸ ਦੇ ਪਤੀ ਭੁਪਿੰਦਰ ਸਿੰਘ ਪੰਜਾਬ ਪੁਲਸ ’ਚ ਸਬ-ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ, ਉਸ ਸਮੇਂ ਘਰ ’ਚ ਨਹੀਂ ਸਨ ਅਤੇ ਉਨ੍ਹਾਂ ਦੀ ਪਤਨੀ ਘਰ ’ਚ ਇਕੱਲੀ ਸੀ। ਜਦੋਂ ਉਹ ਘਰ ਦੇ ਅੰਦਰ ਆਇਆ ਤਾਂ ਉਸ ਦੀ ਪਤਨੀ ਡਿੱਗੀ ਪਈ ਸੀ ਅਤੇ ਘਰ ਦੀਆਂ ਕੰਧਾਂ ’ਤੇ ਵੱਡੀਆਂ ਤਰੇੜਾਂ ਆ ਗਈਆਂ ਹਨ ਅਤੇ ਸਾਮਾਨ ਖਿਲਰਿਆ ਪਿਆ ਸੀ। ਜਦੋਂ ਉਹ ਆਪਣੀ ਪਤਨੀ ਨੂੰ ਹਸਪਤਾਲ ਲੈ ਕੇ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਗਟਰ ਦੇ ਸਾਹਮਣੇ ਖੜ੍ਹੇ ਹੋ ਕੇ ਅਰਦਾਸ ਕਰਨ ਦੀ ਵੀਡੀਓ ਵਾਇਰਲ, SGPC ਨੇ ਸ਼ੁਰੂ ਕੀਤੀ ਕਾਰਵਾਈ
ਆਲੇ-ਦੁਆਲੇ ਦੀਆਂ ਕੁਝ ਔਰਤਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ’ਚ ਜ਼ੋਰਦਾਰ ਧਮਾਕਾ ਹੋਇਆ ਸੀ ਅਤੇ ਕੁਝ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਆਵਾਜ਼ ਨਹੀਂ ਸੁਣਾਈ ਦਿੱਤੀ। ਗੈਸ ਸਿਲੰਡਰ ਤੋਂ ਘਰ ’ਚ ਕਿਸੇ ਤਰ੍ਹਾਂ ਦੀ ਕੋਈ ਅੱਗ ਨਹੀਂ ਲੱਗੀ ਅਤੇ ਇਹ ਗੈਸ ਸਿਲੰਡਰ ਘਰ ਦੇ ਸਟੋਰ ’ਚ ਪਿਆ ਸੀ। ਕੁਝ ਲੋਕਾਂ ਦਾ ਮੰਨਣਾ ਹੈ ਕਿ ਗੈਸ ਸਿਲੰਡਰ ਲੀਕ ਹੋ ਰਿਹਾ ਹੋਵੇਗਾ ਅਤੇ ਜਦੋਂ ਉਸ ਦੀ ਪਤਨੀ ਸਟੋਰ ’ਤੇ ਪਹੁੰਚੀ ਹੋਵੇਗੀ ਅਤੇ ਉਨ੍ਹਾਂ ਨੇ ਜਿਵੇਂ ਹੀ ਲਾਈਟ ਆਨ ਕੀਤੀ ਹੋਵੇਗੀ ਤਾਂ ਇਹ ਹਾਦਸਾ ਵਾਪਰ ਗਿਆ ਹੋਵੇਗਾ ਪਰ ਇਸ ਮੌਤ ਨੂੰ ਲੈ ਕੇ ਹਰ ਕੋਈ ਹੈਰਾਨ ਹੈ।
ਇਹ ਵੀ ਪੜ੍ਹੋ- ਡੇਂਗੂ ਤੋਂ ਬਾਅਦ ਹੁਣ ਇਸ ਬੀਮਾਰੀ ਨੇ ਘੇਰੇ ਅੰਮ੍ਰਿਤਸਰ ਦੇ ਵਾਸੀ, ਬੱਚਿਆਂ ਤੇ ਬਜ਼ੁਰਗਾਂ ਨੂੰ ਵਧੇਰੇ ਖ਼ਤਰਾ
ਦੂਜੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਅਜਿਹਾ ਲੱਗ ਰਿਹਾ ਹੈ ਕਿ ਗੈਸ ਸਿਲੰਡਰ ’ਚੋਂ ਗੈਸ ਲੀਕ ਹੋਣ ਕਾਰਨ ਔਰਤ ਦੀ ਮੌਤ ਹੋ ਸਕਦੀ ਹੈ। ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਔਰਤ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਅਗਵਾ ਕਰਨ ਦੀ ਕੋਸ਼ਿਸ਼, ਘਰ ਬਾਹਰ ਖੜ੍ਹੀ ਲਗਜ਼ਰੀ ਗੱਡੀ ਭੰਨੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ : ਖ਼ਰਾਬ ਹੋਣ ਵਾਲਾ ਹੈ ਮੌਸਮ, ਮੁੜ ਭਾਰੀ ਮੀਂਹ ਦਾ ਅਲਰਟ ਜਾਰੀ
NEXT STORY