ਅੰਮ੍ਰਿਤਸਰ (ਵੈੱਬ ਡੈਸਕ)- ਨਗਰ ਨਿਗਮ ਚੋਣਾਂ ਦੌਰਾਨ ਅੰਮ੍ਰਿਤਸਰ ਤੋਂ ਭਿਆਨਕ ਹਾਦਸਾ ਵਾਪਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਵੋਟ ਪਾ ਕੇ ਆਪਣੀ ਨਨਾਣ ਦੀ ਬੇਟੀ ਨਾਲ ਜਾ ਰਹੀ ਇੱਕ ਨਵ-ਵਿਆਹੁਤਾ ਲੜਕੀ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਸ ਦੀ ਐਕਟਿਵਾ ਸੀਮੈਂਟ ਨਾਲ ਭਰੇ ਟਰੱਕ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਚੋਣਾਂ ਵਿਚ ਵੋਟ ਪਾ ਕੇ ਐਕਟਿਵਾ ’ਤੇ ਵਾਪਸ ਆਪਣੇ ਘਰ ਨੂੰ ਜਾ ਰਹੀ ਸੀ । ਇਸ ਦੌਰਾਨ ਉਸ ਦੀ ਨਨਾਣ ਦੀ ਬੇਟੀ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਹਾਦਸਾ ਸਵੇਰੇ ਕਰੀਬ 12 ਵਜੇ ਅੰਮ੍ਰਿਤਸਰ ਦੇ ਕ੍ਰਿਸਟਲ ਚੌਕ ਵਿਖੇ ਵਾਪਰਿਆ।
ਇਹ ਵੀ ਪੜ੍ਹੋ- ਚੋਣਾਂ ਵਿਚਾਲੇ ਪੰਜਾਬ 'ਚ ਜ਼ਬਰਦਸਤ ਧਮਾਕਾ! ਬਣਿਆ ਦਹਿਸ਼ਤ ਦਾ ਮਾਹੌਲ
ਜਾਣਕਾਰੀ ਅਨੁਸਾਰ ਜਦੋਂ ਉਹ ਐਕਟਿਵਾ ’ਤੇ ਜਾ ਰਹੀ ਸੀ ਤਾਂ ਦੂਜੇ ਪਾਸਿਓਂ ਸੀਮਿੰਟ ਨਾਲ ਭਰਿਆ ਟਰੱਕ ਵੀ ਤੇਜ਼ ਰਫਤਾਰ ਨਾਲ ਆ ਰਿਹਾ ਸੀ। ਇਸ ਦੌਰਾਨ ਜ਼ਬਰਦਸਤ ਟੱਕਰ ਹੋਣ ਕਾਰਨ ਨਵਵਿਆਹੁਤਾ ਔਰਤ ਹੇਠਾਂ ਡਿੱਗ ਗਈ ਅਤੇ ਉਸ ਦਾ ਸਿਰ ਟਰੱਕ ਦੇ ਪਿਛਲੇ ਟਾਇਰ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਦੇ ਨਾਲ ਲੜਕੀ ਵੀ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉਪ-ਰਾਸ਼ਟਰਪਤੀ ਦੇ ਪੰਜਾਬ ਦੌਰੇ ਦੌਰਾਨ ਕੋਤਾਹੀ! ਇਸ ਅਫ਼ਸਰ 'ਤੇ ਡਿੱਗ ਸਕਦੀ ਹੈ ਗਾਜ਼
NEXT STORY