ਸੁਲਤਾਨਪੁਰ ਲੋਧੀ (ਚੰਦਰ)- ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਕਾਲੀ ਵੇਈਂ ਵਿਚ ਇਕ ਔਰਤ ਦੇ ਡੁੱਬ ਜਾਣ ਦੀ ਖ਼ਬਰ ਮਿਲੀ ਹੈ। ਹਾਲਾਂਕਿ ਮੌਕੇ 'ਤੇ ਮੌਜੂਦ ਚਸ਼ਮਦੀਦ ਨੇ ਉਸ ਨੂੰ ਡੁੱਬਦਿਆਂ ਨਹੀਂ ਵੇਖਿਆ ਹੈ। ਕਾਲੀ ਵੇਈਂ ਨਦੀ ਵਿਖੇ ਸਫ਼ਾਈ ਕਰਨ ਵਾਲੇ ਸੇਵਾਦਾਰ ਦਾ ਕਹਿਣਾ ਹੈ ਕਿ ਮਧੂ-ਮੱਖੀਆਂ ਦਾ ਝੁੰਡ ਲੋਕਾਂ ਪਿੱਛੇ ਪੈ ਗਿਆ ਸੀ। ਇਕ ਔਰਤ ਵੀ ਮਧੂ-ਮੱਖੀਆਂ ਦੀ ਲਪੇਟ ਵਿੱਚ ਆ ਗਈ, ਜੋਕਿ ਭੱਜਦੇ-ਭੱਜਦੇ ਆਪਣੇ ਬਚਾਅ ਖਾਤਿਰ ਨਦੀਂ ਵੱਲ ਚਲੀ ਗਈ ਅਤੇ ਬਾਅਦ ਵਿੱਚ ਉਸ ਦਾ ਕੁਝ ਪਤਾ ਨਹੀਂ ਲੱਗਿਆ।
ਇਹ ਵੀ ਪੜ੍ਹੋ: ਤਹਿਸੀਲਾਂ 'ਚ ਹੁੰਦੀ ਖੱਜਲ-ਖੁਆਰੀ ਤੋਂ ਮਿਲੇਗਾ ਛੁਟਕਾਰਾ, ਪੰਜਾਬ ਸਰਕਾਰ ਵੱਲੋਂ ਰਜਿਸਟਰੀ ਨੂੰ ਲੈ ਕੇ ਨਵੇਂ ਹੁਕਮ ਜਾਰੀ
ਉਧਰ ਦੂਜੇ ਪਾਸੇ ਪੁਲਸ ਪ੍ਰਸ਼ਾਸਨ ਦੀਆਂ ਟੀਮ ਮੌਕੇ 'ਤੇ ਪਹੁੰਚ ਗਈਆਂ ਹਨ। ਐੱਸ. ਐੱਚ. ਓ. ਦੀ ਅਗਵਾਈ ਹੇਠ ਰੈਸਕਿਊ ਟੀਮਾਂ ਵੱਲੋਂ ਔਰਤ ਦੀ ਭਾਲ ਕੀਤੀ ਜਾ ਰਹੀ ਹੈ। ਹਾਲਾਂਕਿ ਮਧੂ ਮੱਖੀਆਂ ਤੋਂ ਬਚਣ ਲਈ ਡੁੱਬਣ ਦੇ ਕਾਰਨਾਂ ਬਾਰੇ ਕੁਝ ਵੀ ਸਪੱਸ਼ਟ ਨਹੀਂ ਹੋਇਆ ਹੈ, ਉਥੇ ਹੀ ਇਸ ਘਟਨਾ ਤੋਂ ਬਾਅਦ ਖੇਤਰ ਵਿਚ ਸਨਸਨੀ ਫੈਲ ਗਈ ਹੈ।
ਇਹ ਵੀ ਪੜ੍ਹੋ: ਜਲੰਧਰ: ਰੋਂਦੀ-ਕਰਲਾਉਂਦੀ ਬਜ਼ੁਰਗ ਮਾਂ ਬੋਲੀ, ਕਾਸ਼ ਮੈਂ ਵੀ ਘਰ ਦੇ ਅੰਦਰ ਹੁੰਦੀ, ਦਿਲ ਨੂੰ ਵਲੂੰਧਰ ਦੇਣਗੀਆਂ ਇਹ ਤਸਵੀਰਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en&pli=1
For IOS:- https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪਹਿਲਾਂ 17 ਸਾਲਾ ਮੁਟਿਆਰ ਦੀ ਬਣਾਈ ਅਸ਼ਲੀਲ ਵੀਡੀਓ, ਫਿਰ ਕੀਤਾ ਇਕ ਹੋਰ ਘਿਨੌਣਾ ਕਾਰਾ
NEXT STORY