ਪਟਿਆਲਾ/ਸਨੌਰ (ਮਨਦੀਪ ਜੋਸਨ)- ਪੰਜਾਬੀ ਯੂਨੀਵਰਸਿਟੀ ਦੇ ਅੰਬੇਡਕਰ ਹੋਸਟਲ 'ਚ ਉਸ ਸਮੇਂ ਵਿਵਾਦ ਹੋ ਗਿਆ, ਜਦੋਂ ਉੱਥੋਂ ਦੀ ਮੈੱਸ ’ਚ ਇਕ ਵਿਦਿਆਰਥੀ ਦੇ ਖਾਣੇ ’ਚ ਕੀੜਾ ਦਿਖਾਈ ਦਿੱਤਾ। ਰੋਸ ਵਜੋਂ ਵਿਦਿਆਰਥੀਆਂ ਨੇ ਡੀਨ ਸਟੂਡੈਂਟ ਵੈੱਲਫੇਅਰ ਗਰਲਜ਼ ਦਫ਼ਤਰ ਦਾ ਘਿਰਾਓ ਕਰ ਕੇ ਉਸ ਨੂੰ ਬੰਦ ਕਰ ਕੇ ਧਰਨਾ ਦਿੰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਦੋਂ ਡੀਨ ਆਪਣੇ ਦਫ਼ਤਰੋਂ ਨਿਕਲ ਕੇ ਜਾਣ ਲੱਗੇ ਤਾਂ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਰਸਤੇ ’ਚ ਹੀ ਘੇਰ ਲਿਆ। ਮਾਮਲੇ ਨੂੰ ਵਧਦਾ ਦੇਖ ਕੇ ਡੀਨ ਨੇ ਵਿਦਿਆਰਥੀਆਂ ਨਾਲ ਬੈਠਕ ਕਰ ਕੇ ਗੱਲਬਾਤ ਵੀ ਕੀਤੀ। ਮੈੱਸ ਦੇ ਠੇਕੇਦਾਰ ਖਿਲਾਫ਼ ਕਾਰਵਾਈ ਸਮੇਤ ਸਾਰੀਆਂ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿਵਾਇਆ।
ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਡਾਈਟ ਰੇਟ 32 ਰੁਪਏ ਕਰ ਦਿੱਤਾ ਗਿਆ ਹੈ ਪਰ ਹੋਸਟਲ ਮੈੱਸ ’ਚ ਉਨ੍ਹਾਂ ਨੂੰ ਗੁਣਵੱਤਾਪੂਰਨ ਖਾਣਾ ਨਹੀਂ ਮਿਲ ਰਿਹਾ ਹੈ। ਰੋਜ਼ਾਨਾ ਅਧਿਕਾਰੀਆਂ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਰੋਜ਼ਾਨਾ ਹੋਸਟਲ ’ਚ ਉਨ੍ਹਾਂ ਨੂੰ ਵੱਖ-ਵੱਖ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਏ ਦਿਨ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸੀਵਰੇਜ ਜਾਮ ਦੀ ਸਮੱਸਿਆ ਹੈ, ਥਾਂ-ਥਾਂ ਸੀਵਰੇਜ ਜਾਮ ਹੋਣ ਨਾਲ ਚਿੱਕੜ ਅਤੇ ਮੱਛਰ ਪੈਦਾ ਹੋਣ ਨਾਲ ਬਿਮਾਰੀਆਂ ਫੈਲਣ ਦਾ ਡਰ ਹੈ, ਜਿਸ ਦੇ ਚਲਦੇ ਮਜਬੂਰਨ ਵਿਰੋਧ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ
ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਦਫ਼ਤਰ ’ਚ ਗੱਲ ਕਰਨ ਗਏ ਸਨ ਪਰ ਉਹ ਬਾਹਰ ਚਲੇ ਗਏ, ਜਿਸ ’ਤੇ ਵਿਦਿਆਰਥੀਆਂ ਨੇ ਰਸਤੇ ’ਚ ਹੀ ਉਨ੍ਹਾਂ ਨੂੰ ਰੁਕਣ ਦੀ ਅਪੀਲ ਕੀਤੀ ਹੈ। ਵਿਦਿਆਰਥੀਆਂ ਨੇ ਕਿਹਾ ਕਿ ਪੂਰੇ ਦਿਨ ਦੀ ਮਸ਼ੱਕਤ ਤੋਂ ਬਾਅਦ ਡਾਈਟ ਰੇਟ 30 ਰੁਪਏ ਕਰਨ, ਪਾਣੀ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ, ਵਿਦਿਆਰਥੀਆਂ ਦੇ ਰੀਡਿੰਗ ਰੂਮ ’ਚ ਏ.ਸੀ. ਲਗਾਉਣ ਦਾ ਵਾਅਦਾ ਕੀਤਾ ਗਿਆ ਹੈ। ਮੈੱਸ ਠੇਕੇਦਾਰ ਖਿਲਾਫ਼ ਟੈਂਡਰ ਰੱਦ ਕਰਨ ਨੂੰ ਵੀ ਕਿਹਾ ਗਿਆ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਹੋਸਟਲ ਦੀ ਘਾਟ ਕਾਰਨ ਇਕ ਕਮਰੇ ’ਚ 4-4 ਵਿਦਿਆਰਥੀ ਰਹਿ ਰਹੇ ਹਨ। ਇਸ ਲਈ ਨਵਾਂ ਹੋਸਟਲ ਬਣਾਉਣ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਡਿਪੂ 'ਚੋਂ ਸਸਤਾ ਰਾਸ਼ਨ ਲੈਣ ਵਾਲੇ ਜ਼ਰੂਰ ਪੜ੍ਹੋ ਇਹ ਖ਼ਬਰ, ਜਾਰੀ ਹੋ ਗਈਆਂ ਸਖ਼ਤ ਹਦਾਇਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
3 ਦਿਨ ਪਹਿਲਾਂ ਹੋਈ ਫਾਇਰਿੰਗ ਦਾ ਮਾਮਲਾ ਹਾਲੇ ਠੰਡਾ ਵੀ ਨਹੀਂ ਹੋਇਆ, ਕਿ ਮੁੜ ਚੱਲ ਗਈਆਂ ਗੋਲ਼ੀਆਂ
NEXT STORY