ਸ੍ਰੀ ਅਨੰਦਪੁਰ (ਜ.ਬ.)- ਆਪਣੇ ਪਰਿਵਾਰ ਨਾਲ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਹਰਪਾਲ ਸਿੰਘ ਦੇ ਨੌਜਵਾਨ ਪੁੱਤਰ ਦੀ ਸਰੋਵਰ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਦੀਪ ਕੁਮਾਰ ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਉਣ ਦੇ ਨਰਾਤਿਆਂ ਦੌਰਾਨ ਮਾਤਾ ਸ੍ਰੀ ਨੈਣਾਂ ਦੇਵੀ ਮੱਥਾ ਟੇਕਣ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਹਰਪਾਲ ਸਿੰਘ ਨੇ ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਵਿਚ ਮੱਥਾ ਟੇਕਣ ਤੋਂ ਪਹਿਲਾਂ ਪਵਿਤਰ ਸਰੋਵਰ ਵਿਚ ਇਸ਼ਨਾਨ ਕਰਨ ਦੀ ਸੋਚੀ ਜਿਸ ਦੌਰਾਨ ਉਨ੍ਹਾਂ ਦੇ 22 ਸਾਲਾ ਬੇਟੇ ਗੋਵਿੰਦ ਨੇ ਵੀ ਆਪਣੇ ਹੋਰ ਸਾਥੀਆਂ ਦੇ ਨਾਲ ਸਰੋਵਰ ਵਿਚ ਡੁਬਕੀ ਲਗਾਈ ਜਦਕਿ ਬਾਕੀ ਸਾਥੀ ਬਾਹਰ ਆ ਗਏ ਪਰ ਗੋਵਿੰਦ ਬਾਹਰ ਨਹੀਂ ਆਇਆ।
ਇਹ ਵੀ ਪੜ੍ਹੋ : ਤਲਵੰਡੀ ਸਾਬੋ ਦੇ ਸਰਕਾਰੀ ਸਕੂਲ ਦਾ ਵਿਦਿਆਰਥੀ ਆਇਆ ਕੋਰੋਨਾ ਪਾਜ਼ੇਟਿਵ, ਕੀਤਾ ਇਕਾਂਤਵਾਸ
ਉਪਰੰਤ ਤੁਰੰਤ ਹੀ ਪਰਿਵਾਰ ਵਾਲਿਆਂ ਨੇ ਸਰੋਵਰ ਦੀ ਗਹਿਰਾਈ ਵਿਚ ਜਾ ਕੇ ਗੋਵਿੰਦ ਨੂੰ ਬਾਹਰ ਕੱਢ ਲਿਆ ਅਤੇ ਤੁਰੰਤ ਸਥਾਨਕ ਸਿਵਲ ਹਸਪਤਾਲ ਵਿਚ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਸਥਾਨਕ ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਭਾਈ ਜੈਤਾ ਜੀ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਰੋਜ਼ੀ-ਰੋਟੀ ਲਈ ਮੁਹਤਾਜ ਬਣਿਆ ਇਸ ਸ਼ਹੀਦ ਦਾ ਪਰਿਵਾਰ, ਹਾਲਤ ਵੇਖ ਭਰ ਜਾਣਗੇ ਅੱਖਾਂ 'ਚ ਹੰਝੂ
NEXT STORY