ਮਾਨਸਾ (ਅਮਰਜੀਤ)-ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਦੀ ਸਵੇਰ ਸਮੇਂ ਖੇਤ ’ਚ ਪਾਣੀ ਲਾਉਣ ਦੌਰਾਨ ਮੋਟਰ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਪੋਸਟਮਾਰਟਮ ਲਈ ਲਿਆਂਦਾ ਗਿਆ। ਪੁਲਸ ਵੱਲੋਂ 174 ਦੀ ਕਾਰਵਾਈ ਕਰ ਕੇ ਲਾਸ਼ ਮ੍ਰਿਤਕ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ।
ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ ’ਚ ਗਏ ਕਿਸਾਨ ਦੀ ਟਰੇਨ ’ਚ ਅਣਪਛਾਤਿਆਂ ਵੱਲੋਂ ਕੁੱਟਮਾਰ, ਖੋਹਿਆ ਮੋਬਾਇਲ ਤੇ ਨਕਦੀ
ਕਿਸਾਨ ਗੁਰਜੰਟ ਸਿੰਘ ਅਤੇ ਕਿਸਾਨ ਨੇਤਾ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਉਕਤ ਕਿਸਾਨ ਗੁਰਪ੍ਰੀਤ ਸਿੰਘ (28) ਸਾਲਾ ਸਵੇਰ ਸਮੇਂ ਖੇਤ ’ਚ ਪਾਣੀ ਲਾਉਣ ਲਈ ਗਿਆ ਸੀ ਪਰ ਮੋਟਰ ਤੋਂ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅੰਮ੍ਰਿਤਸਰ ’ਚ ਟਿਫਿਨ ਬੰਬ ਮਿਲਣ ਤੋਂ ਬਾਅਦ ਜਲੰਧਰ ’ਚ ਵੀ ਹਾਈ ਅਲਰਟ
ਉਨ੍ਹਾਂ ਦੱਸਿਆ ਕਿ ਉਕਤ ਪਰਿਵਾਰ ਠੇਕੇ ’ਤੇ ਜ਼ਮੀਨ ਲੈ ਕੇ ਵਾਹੀ ਕਰਦਾ ਸੀ। ਉਨ੍ਹਾਂ ਕਿਹਾ ਕਿ ਜਿਥੇ ਮਾਰਕੀਟ ਕਮੇਟੀ ਖੇਤੀ ਹਾਦਸੇ ’ਚ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੰਦੀ ਹੈ, ਉਥੇ ਹੀ ਪੰਜਾਬ ਸਰਕਾਰ ਵੀ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ ਦੇਵੇ।
ਪੰਜਾਬ ਸਰਕਾਰ ਵਲੋਂ ਬਲਾਕ ਸਿੱਖਿਆ ਅਫ਼ਸਰਾਂ ਦੇ ਸਮਾਰਟ ਦਫ਼ਤਰ ਲਈ 1.11 ਕਰੋੜ ਰੁਪਏ ਦੀ ਗਰਾਂਟ ਜਾਰੀ
NEXT STORY