ਬਠਿੰਡਾ, (ਸੁਖਵਿੰਦਰ)- ਭੇਤਭਰੇ ਹਾਲਾਤ ’ਚ ਇਕ ਨੌਜਵਾਨ ਦੀ ਖੇਤ ’ਚੋਂ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਸੰਸਥਾ ਨੂੰ ਸੂਚਨਾ ਮਿਲੀ ਸੀ ਕਿ ਨੈਸ਼ਨਲ ਕਾਲੋਨੀ ਨੇੜੇ ਇਕ ਖੇਤ ’ਚ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਣ ’ਤੇ ਸਹਾਰਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗੋਇਲ ਤੇ ਰਜਿੰਦਰ ਕੁਮਾਰ ਮੌਕੇ ’ਤੇ ਪਹੁੰਚੇ ਤਾਂ ਨੌਜਵਾਨ ਦੀ ਲਾਸ਼ ਖੇਤ ਨੂੰ ਜਾਂਦੇ ਇਕ ਖਾਲ ’ਚ ਪਈ ਹੋਈ ਸੀ। ਸੰਸਥਾ ਵਰਕਰਾਂ ਵੱਲੋਂ ਲਾਸ਼ ਨੂੰ ਬਾਹਰ ਕੱਢਿਆ। ਮ੍ਰਿਤਕ ਨੌਜਵਾਨ ਦੀ ਬਾਂਹ ’ਤੇ ਰਾਮ ਕੁਮਾਰ ਲਿਖਿਆ ਹੋਇਆ ਹੈ। ਉਸ ਕੋਲ ਅਜਿਹੀ ਕੋਈ ਚੀਜ਼ ਨਹੀਂ ਮਿਲੀ, ਜਿਸ ਨਾਲ ਉਸਦੀ ਪਛਾਣ ਕੀਤੀ ਜਾ ਸਕੇ। ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਸੰਸਥਾ ਦੇ ਪ੍ਰਧਾਨ ਵਿਜੇ ਗੋਇਲ ਨੇ ਦੱਸਿਆ ਕਿ ਲਾਸ਼ ਨੂੰ ਸੁਰੱਖਿਅਤ ਰੱਖ ਕੇ ਸ਼ਨਾਖ਼ਤ ਲਈ ਯਤਨ ਕੀਤੇ ਜਾ ਰਹੇ ਹਨ।
ਨਗਰ ਨਿਗਮ ਨੇ ਰੋਜ਼ ਗਾਰਡਨ ਮਾਰਕੀਟ ਤੋਂ ਹਟਾਏ ਨਾਜਾਇਜ਼ ਕਬਜ਼ੇ
NEXT STORY