ਫਾਜ਼ਿਲਕਾ (ਨਾਗਪਾਲ) : ਜਲਾਲਾਬਾਦ ਦੇ ਪਿੰਡ ਗੁਮਾਨੀ ਵਾਲਾ ਖੂਹ 'ਚ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰੱਖ ਦਿੱਤਾ ਹੈ। ਪਰਿਵਾਰ ਵੱਲੋਂ ਕਈ ਤਰ੍ਹਾਂ ਦੇ ਦੋਸ਼ ਲਗਾਏ ਜਾ ਰਹੇ ਹਨ ਜਦੋਂ ਕਿ ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ।
ਬੋਰਡ ਦੇ ਪੇਪਰਾਂ ਵਿਚਾਲੇ ਵੱਡੀ ਖਬਰ! PSEB ਦਾ ਬਦਲਿਆ ਗਿਆ ਚੇਅਰਮੈਨ
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰੇਸ਼ਮ ਸਿੰਘ (32 ਸਾਲ) ਦੇ ਭਰਾ ਮਿਲਖ ਰਾਜ ਤੇ ਚਾਚਾ ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਿਛਲੇ ਦੋ ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਇੱਕ ਦਿਨ ਜਦੋਂ ਉਹ ਨਸ਼ੇ ਦਾ ਸੇਵਨ ਕਰ ਰਿਹਾ ਸੀ ਤਾਂ ਪੁਲਸ ਉਸਨੂੰ ਚੁੱਕ ਕੇ ਲੈ ਗਈ। ਜਦੋਂ ਪੁਲਸ ਨੇ ਉਸਨੂੰ ਪੁੱਛਿਆ ਤਾਂ ਉਸਨੇ ਦੱਸਿਆ ਕਿ ਉਹ ਨਸ਼ੇ ਕਿੱਥੋਂ ਲਿਆਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਨਸ਼ਾ ਤਸਕਰ ਨੂੰ ਫੜ ਲਿਆ। ਇਸ ਦੁਸ਼ਮਣੀ ਕਾਰਨ ਤਸਕਰ ਦੇ ਬੰਦਿਆਂ ਨੇ ਉਸਦੀ ਕੁੱਟਮਾਰ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਲਗਭਗ 10 ਦਿਨ ਪਹਿਲਾਂ ਉਕਤ ਲੋਕਾਂ ਨੇ ਉਸਨੂੰ ਘੇਰ ਲਿਆ ਅਤੇ ਬੁਰੀ ਤਰ੍ਹਾਂ ਕੁੱਟਿਆ ਅਤੇ ਧਮਕੀਆਂ ਦਿੱਤੀਆਂ। ਅਤੇ ਕੱਲ੍ਹ ਉਹ ਘਰ ਵਿੱਚ ਪਿਆ ਮਿਲਿਆ। ਉਸਨੂੰ ਡਾਕਟਰ ਕੋਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਕਤ ਲੋਕਾਂ ਨੇ ਉਸਨੂੰ ਕੁੱਟਿਆ ਹੈ ਅਤੇ ਘਰੋਂ ਬਾਹਰ ਸੁੱਟ ਦਿੱਤਾ ਹੈ।
'ਇਹ ਬੰਦਾ ਯਕੀਨ ਦੇ ਲਾਇਕ ਨਹੀਂ', 16 ਸਾਲ ਤਕ ਮਹਿਲਾ ਨੇ ਬਣਾਏ ਸਬੰਧ ਤੇ ਫਿਰ...
ਮਾਮਲਾ ਪੁਲਸ ਦੇ ਧਿਆਨ ਵਿੱਚ ਆਉਣ 'ਤੇ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਪੁਲਸ ਅਧਿਕਾਰੀ ਬਲਜਿੰਦਰ ਸਿੰਘ ਦਾ ਕਹਿਣਾ ਹੈ ਕਿ ਦਸ ਦਿਨ ਪਹਿਲਾਂ ਲੜਾਈ ਹੋਈ ਸੀ। ਮਾਮਲੇ ਦੀ ਹੁਣ ਜਾਂਚ ਕੀਤੀ ਜਾ ਰਹੀ ਹੈ। ਅਤੇ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਦਲੇ ਗਏ ਪੰਜਾਬ ਦੇ ਤਹਿਸੀਲਦਾਰ ਤੇ ਪੰਜਾਬ ’ਚ ਹੋਈ ਦਿਨ-ਦਿਹਾੜੇ ਫਾਇਰਿੰਗ, ਅੱਜ ਦੀਆਂ ਟੌਪ-10 ਖਬਰਾਂ
NEXT STORY