ਹਾਜੀਪੁਰ (ਜੋਸ਼ੀ)-ਹਾਜੀਪੁਰ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡ ਸੰਧਵਾਲ ਵਿਖੇ ਇਕ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਸਾਨੂੰ ਜਿਵੇਂ ਹੀ ਸੂਚਨਾ ਮਿਲੀ ਕਿ ਪਿੰਡ ਸੰਧਵਾਲ ਵਿਖੇ ਇਕ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ ਤਾਂ ਏ. ਐੱਸ. ਆਈ. ਰਾਕੇਸ਼ ਕੁਮਾਰ ਆਪਣੀ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜੇ ਅਤੇ ਲੋਕਾਂ ਦੇ ਸਹਿਯੋਗ ਨਾਲ ਪੱਖੇ ਨਾਲ ਲਟਕ ਰਹੀ ਲਾਸ਼ ਨੂੰ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
ਮ੍ਰਿਤਕ ਦੀ ਮਾਤਾ ਸੁਸ਼ਮਾ ਰਾਣੀ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਸੰਧਵਾਲ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਮੇਰਾ ਲੜਕਾ ਰਾਹੁਲ ਕੋਂਡਲ (22) ਪੁੱਤਰ ਕੁਲਦੀਪ ਸਿੰਘ ਕੁਝ ਦਿਨ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਘਰ ਪਰਤਿਆ ਸੀ ਜੋ ਡਿਪ੍ਰੈਸ਼ਨ ’ਚ ਰਹਿੰਦਾ ਸੀ। ਅੱਜ ਸਵੇਰੇ ਉੱਠ ਕੇ ਰਾਹੁਲ ਸੈਰ ਕਰਕੇ ਆਇਆ ਅਤੇ ਆਪਣੇ ਕਮਰੇ ’ਚ ਚਲਾ ਗਿਆ। ਜਦੋਂ ਉਸ ਦੀ ਮਾਤਾ ਉਸ ਨੂੰ ਦਵਾਈ ਦੇਣ ਲਈ ਗਈ ਤਾਂ ਵੇਖਿਆ ਅੰਦਰੋਂ ਦਰਵਾਜ਼ਾ ਬੰਦ ਸੀ ਅਤੇ ਰਾਹੁਲ ਕੋਈ ਆਵਾਜ਼ ਵੀ ਨਹੀਂ ਦੇ ਰਿਹਾ ਸੀ। ਆਂਢ-ਗੁਆਂਢ ਦੇ ਲੋਕਾਂ ਦੇ ਸਹਿਯੋਗ ਨਾਲ ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਵੇਖਿਆ ਰਾਹੁਲ ਕਮਰੇ ਦੀ ਛੱਤ ਨਾਲ ਲੱਗੇ ਪੱਖੇ ਨਾਲ ਲਟਕ ਰਿਹਾ ਸੀ। ਹਾਜੀਪੁਰ ਪੁਲਸ ਨੇ ਮਾਤਾ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਨੀਲੇ ਡਰੰਮ ਨੇ ਉਲਝਾ 'ਤੀ ਪੁਲਸ! ਅੰਦਰਲਾ ਹਾਲ ਵੇਖ ਦਹਿਲੇ ਲੋਕ, ਪੂਰਾ ਮਾਮਲਾ ਕਰੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Punjab : ਭਿਆਨਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ, ਘਟਨਾ ਦਾ ਮੰਜ਼ਰ ਦੇਖ ਕੰਬ ਗਏ ਲੋਕ
NEXT STORY