ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੇ ਪਿੰਡ ਵੜਿੰਗ ਸੂਬਾ ਸਿੰਘ ਦਾ ਨਿਵਾਸੀ ਜਸਬੀਰ ਸਿੰਘ ਨਾਮਕ ਨੌਜਵਾਨ ਦੀ ਦੁਬਈ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਖ਼ਬਰ ਨੂੰ ਸੁਣ ਕੇ ਪਰਿਵਾਰ ਨੂੰ ਬਹੁਤ ਗਹਿਰਾ ਸਦਮਾ ਲੱਗਾ ਹੈ। ਪਰਿਵਾਰ ਵਲੋਂ ਮ੍ਰਿਤਕ ਦੇਹ ਜਲਦ ਤੋਂ ਜਲਦ ਪਿੰਡ ਵਾਪਸ ਲਿਆਉਣ ਦੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਜਸਬੀਰ ਸਿੰਘ (38) ਨਿਵਾਸੀ ਪਿੰਡ ਵੜਿੰਗ ਸੂਬਾ ਸਿੰਘ ਜੋ ਕਰੀਬ ਪੰਦਰਾਂ ਸਾਲ ਪਹਿਲਾਂ ਦੁਬਈ ਵਿਖੇ ਘਰ ਦੇ ਹਾਲਾਤ ਨੂੰ ਸੁਧਾਰਨ ਲਈ ਗਿਆ ਸੀ, ਜਿੱਥੇ ਉਹ ਟਰੱਕ ਡਰਾਈਵਰ ਦਾ ਕਾਰੋਬਾਰ ਕਰਦਾ ਸੀ।
ਇਹ ਵੀ ਪੜ੍ਹੋ- 5 ਭੈਣਾਂ ਦੇ ਇਕਲੌਤੇ ਭਰਾ ਨੇ ਪਹਿਲਾਂ ਪਤਨੀ ਨੂੰ ਕੀਤਾ ਫੋਨ, ਫਿਰ ਚੁੱਕਿਆ ਉਹੀ ਕਦਮ ਜਿਸ ਦਾ ਡਰ ਸੀ
ਜਸਬੀਰ ਸਿੰਘ ਦੇ ਚਚੇਰੇ ਭਰਾ ਰਣਜੀਤ ਸਿੰਘ ਅਤੇ ਚਾਚਾ ਬਲਬੀਰ ਸਿੰਘ ਨੇ ਦੱਸਿਆ ਕਿ ਬੀਤੇ ਬੁੱਧਵਾਰ ਸ਼ਾਮ ਪਰਿਵਾਰਕ ਮੈਂਬਰਾਂ ਨੂੰ ਜਦੋਂ ਜਸਬੀਰ ਸਿੰਘ ਦੇ ਦਿਲ ਦਾ ਦੌਰਾ ਪੈਣ ਦੌਰਾਨ ਮੌਤ ਹੋਣ ਦਾ ਸਮਾਚਾਰ ਮਿਲਿਆ ਤਾਂ ਉਨ੍ਹਾਂ ਦੇ ਪੈਰਾਂ ਹੇਠਾਂ ਜ਼ਮੀਨ ਖ਼ਿਸਕ ਗਈ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਜਸਬੀਰ ਸਿੰਘ ਆਪਣੇ ਪਿੱਛੇ ਇੱਕ 6 ਸਾਲਾ ਪੁੱਤਰ, ਪਤਨੀ ਅਤੇ ਬਜ਼ੁਰਗ ਮਾਂ-ਬਾਪ ਨੂੰ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਪਾਸੋਂ ਮ੍ਰਿਤਕ ਦੇਹ ਨੂੰ ਜਲਦ ਵਾਪਸ ਲਿਆਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਨੌਕਰੀ ਦੇਣ ਦੀ ਸਰਕਾਰ ਪਾਸੋਂ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਕੋਠੇ ਤੋਂ ਛਾਲ ਮਾਰਨ ਵਾਲੀ ਗਰਭਵਤੀ ਔਰਤ ਨੇ ਤੋੜਿਆ ਦਮ, ਸਹੁਰੇ ਪਰਿਵਾਰ 'ਤੇ ਮਾਮਲਾ ਦਰਜ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
DC ਪਠਾਨਕੋਟ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
NEXT STORY