ਬਿਲਾਸਪੁਰ/ਨਿਹਾਲ ਸਿੰਘ ਵਾਲਾ (ਬਾਵਾ)- ਨਿਊਜ਼ੀਲੈਂਡ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਦੀਪਗੜ੍ਹ ਦੇ ਵਾਸੀ ਹੋਣਹਾਰ ਨੌਜਵਾਨ ਰਮਨਦੀਪ ਸਿੰਘ ਸੋਨੀ ਢਿੱਲੋਂ ਪੁੱਤਰ ਡਾ. ਬਲਵਿੰਦਰ ਸਿੰਘ ਢਿੱਲੋਂ ਦੀ ਨਿਊਜੀਲੈਂਡ ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਮਨਦੀਪ ਸੋਨੀ ਨੇ ਨਰਸਰੀ ਤੋਂ ਲੈ ਕੇ ਆਪਣੀ ਪੜ੍ਹਾਈ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਤੋਂ ਪ੍ਰਾਪਤ ਕੀਤੀ ਸੀ।
ਪੜ੍ਹਾਈ ਵਿਚ ਬੇਹੱਦ ਹੁਸ਼ਿਆਰ, ਕਵੀਸ਼ਰੀ ਅਤੇ ਰੰਗਮੰਚ ਰਾਹੀਂ ਨਾਟਕਾਂ ’ਚ ਵਿਲੱਖਣ ਪਛਾਣ ਸਥਾਪਿਤ ਕਰਨ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਕਾਬਲਿਆਂ ਵਿਚ ਰਾਜ ਪੱਧਰ 'ਤੇ ਉੱਤਮ ਬਾਲ ਕਲਾਕਾਰ ਦਾ ਐਵਾਰਡ ਹਾਸਲ ਕਰਨ ਵਾਲਾ ਇਹ ਪ੍ਰਤਿਭਾਵਾਨ ਨੌਜਵਾਨ ਗਿਆਰਾਂ ਸਾਲ ਪਹਿਲਾਂ ਨਿਊਜੀਲੈਂਡ ਵਿਖੇ ਗਿਆ ਸੀ।
ਇਹ ਵੀ ਪੜ੍ਹੋ: ਖੇਡ-ਖੇਡ 'ਚ ਬੱਚਿਆਂ ਨੂੰ ਸਿਖਾਓ ਦੇਸੀ ਮਹੀਨਿਆਂ ਦੇ ਨਾਂ ! Pinkoo TV ਨੇ ਸ਼ੇਅਰ ਕੀਤੀ ਖ਼ੂਬਸੂਰਤ ਵੀਡੀਓ
ਸਖ਼ਤ ਮਿਹਨਤ ਰਾਹੀਂ ਜ਼ਿੰਦਗੀ ਵਿਚ ਸਫ਼ਲਤਾ ਦਾ ਮੁਕਾਮ ਹਾਸਲ ਕਰਨ ਵਾਲੇ ਇਸ ਨੌਜਵਾਨ ਦਾ 2024 ਵਿਚ ਵਿਆਹ ਹੋਇਆ ਸੀ। ਹੁਣ ਇਸ ਦੇ ਇਕ ਸਾਲ ਦੀ ਨੰਨ੍ਹੀ ਬੇਟੀ ਹੈ। 13 ਮਈ ਦੀ ਸ਼ਾਮ ਨੂੰ ਸੋਨੀ ਆਪਣੇ ਕੰਮਕਾਜ ਦੇ ਸੰਬੰਧ ਵਿਚ ਆਪਣੀ ਕਾਰ 'ਤੇ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਗਲਤ ਸਾਈਡ ਤੋਂ ਗੱਡੀ ਚਾਲਕ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਕਤ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਹ ਪਿੱਛੇ ਆਪਣੇ ਮਾਂ-ਪਿਓ, ਪਤਨੀ ਅਤੇ ਇਕ ਮਾਸੂਮ ਬੱਚੀ ਨੂੰ ਵਿਲਕਦੇ ਛੱਡ ਗਿਆ ਹੈ। ਇਸ ਹਾਦਸੇ ਕਾਰਨ ਦੇਸ਼-ਵਿਦੇਸ਼ ਵਿਚ ਵੱਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਰਨ ਤੋਂ ਪਹਿਲਾਂ ਵਿਅਕਤੀ ਨੇ ਬਣਾਈ ਵੀਡੀਓ, ਫਿਰ ਚੁੱਕਿਆ ਖੌਫਨਾਕ ਕਦਮ
NEXT STORY