ਬਾਘਾਪੁਰਾਣਾ (ਅਜੇ ਅਗਰਵਾਲ) : ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ’ਤੇ ਬਾਘਾ ਪੁਰਾਣਾ ਬਲਾਕ ਦੇ ਪਿੰਡ ਘੋਲੀਆ ਖੁਰਦ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨੇ ਕੀਤਾ। ਵਿਧਾਇਕ ਸੁਖਾਨੰਦ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕਾਂ ਦੀ ਸਹੂਲਤ ਲਈ ਹਰ ਪਿੰਡ ਸ਼ਹਿਰ ਵਿਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਤਾਂ ਕਿ ਲੋੜ ਵੇਲੇ ਲੋਕਾਂ ਦਾ ਮੁਫ਼ਤ ਇਲਾਜ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦਾ ਮਕਸਦ ਹੈ ਕਿ ਲੋਕਾਂ ਨੂੰ ਸਮੇਂ-ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਜਨਤਾ ਦਾ ਇਕ ਇਕ ਪੈਸਾ ਜਨਤਾ ਦੀ ਸੇਵਾ ’ਤੇ ਲਗਾਇਆ ਜਾਵੇ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਲੰਮਾ ਸਮਾਂ ਰਾਜ ਕੀਤਾ ਪਰ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਭ੍ਰਿਸ਼ਟਾਚਾਰ ਦਫਤਰ ਵਿਚੋਂ ਬੰਦ ਹੋ ਗਿਆ ਹੈ ਤੇ ਲੋਕਾਂ ਦੀ ਸੁਣਵਾਈ ਹੋਣ ਲੱਗ ਪਈ ਹੈ, ਦਲਾਲਾਂ ਦਾ ਕੰਮ ਬੰਦ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ ਹਰੇਕ ਪਿੰਡ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਲਾਲ ਕਿਲ੍ਹਾ ਹਿੰਸਾ ਦੀ ਵੀਡੀਓ ’ਤੇ ਪਹਿਲੀ ਵਾਰ ਬੋਲੇ ਟ੍ਰਾਂਸਪੋਰਟ ਮੰਤਰੀ, ਦਿੱਤਾ ਵੱਡਾ ਬਿਆਨ
NEXT STORY