ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿਚ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਸਿੱਖਿਆ ਕ੍ਰਾਂਤੀ ਵੱਲ ਕਦਮ ਵਧਾਇਆ ਹੈ। ਮੁੱਖ ਮੰਤਰੀ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ 3-4 ਕਿਲੋਮੀਟਰ ਦੇ ਘੇਰੇ ਵਿਚ ਮੁਫਤ ਸਿਹਤ ਸੇਵਾਵਾਂ ਦੀ ਪਹੁੰਚ ਹੋਵੇ। ਇਸ ਸਾਲ ਦੀ ਸ਼ੁਰੂਆਤ ਵਿਚ ਪੰਜਾਬ ਵਿਚ 677 ਆਮ ਆਦਮੀ ਕਲੀਨਿਕ ਸਨ। ਇਸ ਸਾਲ 2 ਮਾਰਚ ਨੂੰ ਮੁੱਖ ਮੰਤਰੀ ਮਾਨ ਨੇ ਪੰਜਾਬ ਵਿਚ 165 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ, ਜਿਸ ਨਾਲ ਇਨ੍ਹਾਂ ਦੀ ਕੁੱਲ ਗਿਣਤੀ 842 ਹੋ ਗਈ ਹੈ। ਇਨ੍ਹਾਂ ਵਿਚ ਲੋਕਾਂ ਨੂੰ ਮੁਫਤ ਡਾਕਟਰੀ ਸਲਾਹ, ਦਵਾਈਆਂ ਅਤੇ ਕਲੀਨਿਕਲ ਟੈਸਟ ਮੁਹੱਈਆ ਕਰਵਾਏ ਜਾਂਦੇ ਹਨ।
ਪੰਜਾਬ ਦੀ 65% ਆਬਾਦੀ ਪੇਂਡੂ ਖੇਤਰਾਂ ਵਿਚ ਰਹਿੰਦੀ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸ਼ਹਿਰੀ ਖੇਤਰਾਂ ਨਾਲੋਂ ਇਨ੍ਹਾਂ ਖੇਤਰਾਂ ਵਿਚ ਜ਼ਿਆਦਾ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨੂੰ ਤਰਜੀਹ ਦਿੱਤੀ ਹੈ। ਕੁੱਲ 842 ਕਲੀਨਿਕਾਂ ਵਿਚੋਂ 530 ਕਲੀਨਿਕ ਪੇਂਡੂ ਖੇਤਰਾਂ ਵਿਚ ਸਥਿਤ ਹਨ ਅਤੇ 312 ਕਲੀਨਿਕ ਸ਼ਹਿਰੀ ਖੇਤਰਾਂ ਵਿਚ ਸਥਾਪਤ ਕੀਤੇ ਗਏ ਹਨ। ਇਸ ਦੇ ਨਤੀਜੇ ਵਜੋਂ, ਲੋਕਾਂ ਨੂੰ ਦਵਾਈ ਲੈਣ, ਰੁਟੀਨ ਬਿਮਾਰੀਆਂ ਦੇ ਇਲਾਜ ਜਾਂ ਡਾਇਗਨੌਸਟਿਕ ਟੈਸਟਾਂ ਲਈ ਲੰਬੀਆਂ ਲਾਈਨਾਂ ਦਾ ਸਾਹਮਣਾ ਕਰਨ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ, ਆਮ ਆਦਮੀ ਕਲੀਨਿਕਾਂ ਕਾਰਨ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ 'ਤੇ ਦਬਾਅ ਬਹੁਤ ਘੱਟ ਗਿਆ ਹੈ।
1 ਕਰੋੜ 90 ਲੱਖ ਤੋਂ ਵੱਧ ਲੋਕਾਂ ਨੇ ਲਿਆ ਫ਼ਾਇਦਾ
ਆਮ ਆਦਮੀ ਕਲੀਨਿਕਾਂ ਨੇ ਜਨਤਾ ਨੂੰ ਬਹੁਤ ਸਾਰੀਆਂ ਸੇਵਾਵਾਂ ਅਤੇ ਦਵਾਈਆਂ ਪ੍ਰਦਾਨ ਕਰਕੇ ਸਿਹਤ ਖੇਤਰ 'ਤੇ ਕਾਫੀ ਪ੍ਰਭਾਵ ਪਾਇਆ ਹੈ। ਅੱਜ ਤੱਕ, 1 ਕਰੋੜ 90 ਲੱਖ ਤੋਂ ਵੱਧ ਮਰੀਜ਼ਾਂ ਨੇ
ਆਮ ਆਦਮੀ ਕਲੀਨਿਕਾਂ ਵਿਖੇ ਮੁਫਤ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ। ਹਰੇਕ ਕਲੀਨਿਕ ਵਿਚ ਇਕ ਮੈਡੀਕਲ ਅਫਸਰ, ਇਕ ਫਾਰਮਾਸਿਸਟ, ਇਕ ਕਲੀਨਿਕ ਸਹਾਇਕ, ਅਤੇ ਇਕ ਸਵੀਪਰ-ਕਮ-ਹੈਲਪਰ ਹੈ। ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕ ਸਹਾਇਕ ਲਈ ਸੂਚੀਬੱਧ ਫੀਸਾਂ 'ਤੇ ਤਕਰੀਬਨ 57.31 ਕਰੋੜ ਰੁਪਏ ਦਾ ਖ਼ਰਚਾ ਆਉਂਦਾ ਹੈ।
ਇਸ ਵੇਲੇ ਇਨ੍ਹਾਂ ਕਲੀਨਿਕਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਉਪਲਬਧ ਹਨ, ਜੋ ਸਰਕਾਰ ਦੁਆਰਾ ਤਕਰੀਬਨ 50 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਹਨ। ਇਨ੍ਹਾਂ ਕਲੀਨਿਕਾਂ ਰਾਹੀਂ ਹੁਣ ਤੱਕ 450 ਕਰੋੜ ਰੁਪਏ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਮਰੀਜ਼ਾਂ ਦੇ 38 ਡਾਇਗਨੌਸਟਿਕ ਟੈਸਟ ਮੁਫਤ ਦਿੱਤੇ ਜਾਂਦੇ ਹਨ, ਜਿਸ ਦਾ ਖਰਚਾ 21.11 ਕਰੋੜ ਰੁਪਏ ਦੇ ਕਰੀਬ ਹੈ। ਇਨ੍ਹਾਂ ਕਲੀਨਿਕਾਂ ਨਾਲ ਲੋਕਾਂ ਦੀ ਜੇਬ ਤੋਂ ਵਾਧੂ ਭਾਰ ਕਾਫ਼ੀ ਘਟਿਆ ਹੈ। ਹੁਣ ਤਕ ਆਮ ਆਦਮੀ ਕਲੀਨਿਕਾਂ ਕਾਰਨ ਲੋਕਾਂ ਦੀ ਕੁੱਲ੍ਹ 889 ਕਰੋੜ ਰੁਪਏ ਦੀ ਬਚਤ ਹੋਈ ਹੈ।
ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
NEXT STORY