ਜਲੰਧਰ : ਵਿਧਾਨ ਸਭਾ ਅੰਦਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਦੇਰ ਰਾਤ ਪ੍ਰਦਰਸ਼ਨ ਜਾਰੀ ਹੈ। ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੰਗਲਵਾਰ ਸਵੇਰੇ 10 ਵਜੇ ਤਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੇਰ ਰਾਤ ਹੋਣ 'ਤੇ ਵੀ ਆਮ ਆਦਮੀ ਪਾਰਟੀ ਵਿਧਾਇਕਾਂ ਵਲੋਂ ਵਿਧਾਨ ਸਭਾ 'ਚ ਪ੍ਰਦਰਸ਼ਨ ਜਾਰੀ ਹੈ ਅਤੇ ਉਨ੍ਹਾਂ ਵਲੋਂ ਖੇਤੀ ਬਿੱਲ ਦੇ ਖਰੜੇ ਦੀ ਮੰਗ ਕੀਤੀ ਜਾ ਰਹੀ ਹੈ। ਆਪ ਵਲੋਂ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਜਾਰੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਸਮਾਂ ਪਹਿਲਾਂ ਕਾਂਗਰਸ ਵਲੋਂ ਵਿਧਾਨ ਸਭਾ 'ਚ ਦੇਰ ਰਾਤ ਤਕ ਪ੍ਰਦਰਸ਼ਨ ਕੀਤਾ ਗਿਆ ਸੀ। ਅੱਜ ਉਸੇ ਤਰ੍ਹਾਂ ਹੀ ਕਾਂਗਰਸ ਦੇ ਨਕਸ਼ੇ ਕਦਮ 'ਤੇ ਆਮ ਆਦਮੀ ਪਾਰਟੀ ਹੈ। ਜਿਨ੍ਹਾਂ ਵਲੋਂ ਵਿਧਾਨ ਸਭਾ 'ਚ ਦੇਰ ਰਾਤ ਪ੍ਰਦਰਸ਼ਨ ਜਾਰੀ ਹੈ।
ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
NEXT STORY