ਸੰਗਰੂਰ (ਰਾਜੇਸ਼ ਕੋਹਲੀ) — ਪੰਜਾਬ 'ਚ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਲੈ ਕੇ ਸਿਆਸਤ ਕਾਫੀ ਗਰਮਾਈ ਹੋਈ ਹੈ ਕਿਉਂਕਿ ਪੰਜਾਬ 'ਚ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਮਿਲ ਕੇ ਚੋਣ ਲੜਨ ਦੀਆਂ ਖਬਰਾਂ ਦਾ ਬਾਜ਼ਾਰ ਗਰਮ ਹੈ। ਬੇਸ਼ੱਕ ਦੋਵਾਂ ਪਾਰਟੀਆਂ ਵਲੋਂ ਕਈ ਵਾਰ ਬਿਆਨ ਵੀ ਸਾਹਮਣੇ ਆ ਚੁੱਕੇ ਸਨ ਪਰ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਇਨ੍ਹਾਂ ਕਿਆਸਆਰੀਆ 'ਤੇ ਰੋਕ ਲਗਾ ਦਿੱਤੀ ਹੈ। ਮਾਨ ਨੇ ਕਿਹਾ ਕਿ 'ਆਪ' ਤੇ ਕਾਂਗਰਸ ਦਾ ਮਿਲ ਕੇ ਪੰਜਾਬ 'ਚ ਚੋਣਾਂ ਲੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਦਮ 'ਤੇ ਚੋਣਾਂ ਲੜਾਗੇਂ। ਮਾਨ ਨੇ ਆਪਣੇ ਬਿਆਨ 'ਚ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਦੇ ਖਿਲਾਫ ਹਾਂ ਤੇ ਸਿੱਕੇ ਦੇ ਦੋ ਪਹਿਲੂ ਕਦੇ ਇਕ ਨਹੀਂ ਹੋ ਸਕਦੇ। ਹਾਲਾਕਿ ਆਸ਼ਾ ਕੁਮਾਰੀ ਨੇ ਕਲ ਕਿਹਾ ਸੀ ਕਿ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣ ਨਹੀਂ ਲੜੀ ਜਾਵੇਗੀ ਪਰ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤਾਂ ਪਹਿਲੇ ਦਿਨ ਤੋਂ ਕਹਿੰਦੇ ਆ ਰਹੇ ਹਾਂ ਕਿ ਸਾਡਾ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੈ ਕਿਉਂਕਿ ਜੋ ਲੋਕ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਏ ਹਨ ਜੇਕਰ ਅਸੀਂ ਅੱਜ ਕਾਂਗਰਸ ਦੇ ਨਾਲ ਹੱਥ ਮਿਲਾਉਂਦੇ ਹਾਂ ਤਾਂ ਉਨ੍ਹਾਂ ਦਾ ਲੋਕਾਂ ਦਾ ਕੀ ਬਣੇਗਾ। ਉਨ੍ਹਾਂ ਸਪਸ਼ੱਟ ਕੀਤਾ ਕਿ ਕਾਂਗਰਸ ਨਾਲ ਗਠਜੋੜ ਕਿਸੇ ਕੀਮਤ 'ਤੇ ਵੀ ਨਹੀਂ ਹੋਵੇਗਾ।
ਦੇਹ ਵਪਾਰ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਤ 'ਚ ਮਿਲੇ ਲੜਕੇ-ਲੜਕੀਆਂ
NEXT STORY