ਸੰਗਰੂਰ (ਬੇਦੀ) : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਬਹਿਬਲ ਕਲਾਂ ਗੋਲ਼ੀਕਾਂਡ ਵਿਚ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ 'ਤੇ ਕਿਹਾ ਹੈ ਕਿ ਅਫ਼ਸਰ ਤਾਂ ਸਿਰਫ ਮੋਹਰੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੋਈ ਵੀ ਜਲਿਆਂਵਾਲਾ ਬਾਗ਼ ਵਿਚ ਗੋਲ਼ੀ ਚਲਾਉਣ ਵਾਲੇ ਕਿਸੇ ਵੀ ਪੁਲਸ ਮੁਲਾਜ਼ਮ ਦਾ ਨਾਂ ਨਹੀਂ ਜਾਣਦਾ ਪਰ ਗੋਲ਼ੀ ਦਾ ਹੁਕਮ ਦੇਣ ਵਾਲੇ ਜਨਰਲ ਡਾਇਰ ਦਾ ਨਾਂ ਸਭ ਜਾਣਦੇ ਹਨ। ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਚਰਨਜੀਤ ਸ਼ਰਮਾ ਨੂੰ ਵੀ ਗੋਲੀ ਚਲਾਉਣ ਦਾ ਹੁਕਮ ਹੀ ਮਿਲਿਆ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਗਵੰਤ ਮਾਨ ਬੀਤੇ ਦਿਨੀਂ ਭੁੱਲਰਹੇੜੀ ਪਿੰਡ ਵਿਚ ਸਥਿਤ ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕਰਨ ਸਮੇਂ ਕੀਤਾ।
ਮਾਨ ਨੇ ਦਾਅਵਾ ਕੀਤਾ ਕਿ ਬਾਦਲਾਂ ਦੇ ਹੁਕਮ ਤੋਂ ਬਿਨਾਂ ਗੋਲ਼ੀ ਨਹੀਂ ਚੱਲ ਸਕਦੀ ਕਿਉਂਕਿ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸੁਖਬੀਰ ਸਿੰਘ ਬਾਦਲ ਡਿਪਟੀ ਮੁੱਖ ਮੰਤਰੀ ਸਨ। ਇਸ ਲਈ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦਾ ਪਾਸਪੋਰਟ ਜ਼ਬਤ ਹੋਣਾ ਚਾਹੀਦਾ ਹੈ ਕਿਉਂਕਿ ਇਹ ਵੀ ਵਿਦੇਸ਼ ਭੱਜ ਸਕਦੇ ਹਨ ਜਿਵੇਂ ਚਰਨਜੀਤ ਸ਼ਰਮਾ ਵਿਦੇਸ਼ ਭੱਜਣ ਦੀ ਫਿਰਾਕ ਵਿਚ ਸੀ। ਮਾਨ ਨੇ ਕਿਹਾ ਕਿ ਜੇਕਰ ਬਾਦਲਾਂ 'ਤੇ ਕਾਰਵਾਈ ਹੁੰਦੀ ਹੈ ਤਾਂ ਹੀ ਲੋਕਾਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲੱਗੇਗੀ।
ਫੋਨ ਦਾ ਨਹੀਂ ਚਿੱਟੇ ਦਾ ਸਟਾਲ ਲਗਾਏ ਮਜੀਠੀਆ : ਰੰਧਾਵਾ
NEXT STORY