ਚੰਡੀਗੜ੍ਹ (ਮਨਮੋਹਨ) : ਆਮ ਆਦਮੀ ਪਾਰਟੀ ਮੁੜ ਪੰਜਾਬ ਦੀ ਪ੍ਰਧਾਨਗੀ ਭਗਵੰਤ ਮਾਨ ਨੂੰ ਸੌਂਪਣ ਦੀ ਤਿਆਰੀ ਕਰ ਰਹੀਹੈ। 'ਆਪ' ਕੋਰ ਕਮੇਟੀ ਨੇ ਇਸ ਸੰਬੰਧੀ ਫੈਸਲਾ ਲੈਂਦਿਆਂ ਪੀ. ਐੱਸ. ਈ. ਨੂੰ ਲਿਖ ਕੇ ਭੇਜਿਆ ਹੈ ਕਿ ਭਗਵੰਤ ਮਾਨ ਦਾ ਅਸਤੀਫਾ ਨਾ ਮਨਜ਼ੂਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਮੁੜ ਪੰਜਾਬ ਦੀ ਪ੍ਰਧਾਨਗੀ ਸੌਂਪੀ ਜਾਵੇ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਇਸ ਦੀ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਡਰੱਗ ਮਾਮਲੇ 'ਚ ਅਕਾਲੀ ਆਗੂ ਬਿਕਰਮ ਮਜੀਠੀਆ ਕੋਲੋਂ ਮੁਆਫੀ ਮੰਗ ਲਈ ਗਈ ਸੀ ਜਿਸ ਤੋਂ ਬਾਅਦ ਭਗਵੰਤ ਮਾਨ ਨੇ ਇਹ ਕਹਿੰਦੇ ਹੋਏ ਅਸਤੀਫਾ ਦੇ ਦਿੱਤਾ ਸੀ ਕਿ ਕੇਜਰੀਵਾਲ ਵੱਲੋਂ ਮੁਆਫੀ ਮੰਗਣ ਕਾਰਨ ਉਨ੍ਹਾਂ ਦੇ ਮਨ ਨੂੰ ਡੂੰਘੀ ਸੱਟ ਵੱਜੀ ਹੈ ਪਰ ਪਾਰਟੀ ਵੱਲੋਂ ਮਾਨ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਸੀ।
ਉਧਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਮਾਨ ਨੇ ਕਿਹਾ ਕਿ ਉਹ ਆਪਣੇ ਸਟੈਂਡ 'ਤੇ ਅਜੇ ਵੀ ਕਾਇਮ ਹਨ ਅਤੇ ਕੇਜਰੀਵਾਲ ਤੋਂ ਮਜੀਠੀਆ ਤੋਂ ਮੰਗੀ ਮੁਆਫੀ ਦਾ ਜਵਾਬ ਲੈਣਗੇ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਿਚਾਲੇ ਹੋਣ ਵਾਲੀ ਮੁਲਾਕਾਤ 'ਚ ਮਾਨ ਨੂੰ ਕੀ ਜਵਾਬ ਮਿਲਦਾ ਹੈ, ਇਸ 'ਤੇ ਸਭ ਦੀਆਂ ਨਜ਼ਰਾਂ ਹੋਣਗੀਆਂ।
ਲੋਕ ਸਭਾ ਚੋਣਾਂ ਤੋਂ ਢੀਂਡਸਾ ਪਰਿਵਾਰ ਨੇ ਪੈਰ ਖਿੱਚੇ ਪਛਾਂਹ, ਬਾਦਲ ਤੋਂ ਮੰਗੀ ਕੁਰਬਾਨੀ!
NEXT STORY