ਲੁਧਿਆਣਾ (ਨਰਿੰਦਰ ਮਹਿੰਦਰੂ) : ਮੁੱਲਾਂਪੁਰ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਮੋਹੀ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਸਰਬਜੀਤ ਕੌਰ ਮਨੂਕੇ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ। ਇਸ ਦੌਰਾਨ ਜਦੋਂ ਸਰਬਜੀਤ ਕੌਰ ਮਾਣੂਕੇ ਨੂੰ ਐੱਚ. ਐੱਸ. ਫੂਲਕਾ ਦੇ ਅਸਤੀਫ਼ੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਫੂਲਕਾ ਦੇ ਅਸਤੀਫੇ ਦਾ ਸਿੱਖ ਕੌਮ ਨੂੰ ਕਾਫੀ ਫਾਇਦਾ ਹੋਇਆ ਹੈ ਕਿਉਂਕਿ ਉਨ੍ਹਾਂ ਨੇ 1984 ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ।
ਬੀਬੀ ਮਾਣੂਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਦੱਸਣ ਵਾਲੇ ਮਜੀਠੀਆ ਉਨ੍ਹਾਂ ਨੂੰ ਪਹਿਲਾਂ ਸਬੂਤ ਦੇਣ ਉਸ ਤੋਂ ਬਾਅਦ ਗੱਲ ਕਰਨ। ਦੱਸਣਯੋਗ ਹੈ ਕਿ ਜ਼ਿਮਨੀ ਚੋਣ ਮੁੱਲਾਂਪੁਰ ਦਾਖਾ ਲਈ ਨਾਮਜ਼ਦਗੀਆਂ ਦਾ ਸਿਲਸਿਲਾ ਜਾਰੀ ਹੈ। ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਉਮੀਦਵਾਰ ਨੇ ਆਪਣੀ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ ਜਦਕਿ ਲੋਕ ਇਨਸਾਫ ਪਾਰਟੀ ਅਤੇ ਕਾਂਗਰਸ ਵੱਲੋਂ ਅਜੇ ਨਾਮਜ਼ਦਗੀ ਦਾਖ਼ਲ ਕਰਨੀ ਹੈ।
ਪੜ੍ਹਨ ਦਾ ਸ਼ੌਕ ਰੱਖਦੇ ਸਨ ਸ਼ਹੀਦ ਭਗਤ ਸਿੰਘ, ਜਾਣੋ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ
NEXT STORY