ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਇਕੱਲੀ ਅਜਿਹੀ ਪਾਰਟੀ ਹੋਵੇਗੀ, ਜਿਹੜੀ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਕੇ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਉਤਰੇਗੀ। ਮਾਨ ਨੇ ਕਿਹਾ ਕਿ ਭਾਜਪਾ ਨੇ ਵੀ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ ਜਦਕਿ ਕਾਂਗਰਸ ਨੇ ਤਾਂ ਮੁੱਖ ਮੰਤਰੀ ਦੇ ਤਿੰਨ ਚਿਹਰੇ ਐਲਾਨ ਦਿੱਤੇ ਹਨ। ਇਸ ਤੋਂ ਇਲਾਵਾ ਅਕਾਲੀ ਦਲ ਵੀ ਅਜੇ ਤਕ ਪੂਰੀ ਤਰ੍ਹਾਂ ਇਸ ’ਤੇ ਐਲਾਨ ਨਹੀਂ ਕਰ ਸਕਿਆ ਹੈ। ਆਮ ਆਦਮੀ ਪਾਰਟੀ ਆਉਣ ਵਾਲੇ ਦਿਨਾਂ ਵਿਚ ਸਾਰੀ ਸਥਿਤੀ ਸਾਫ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਵਲੋਂ ਮੁੱਖ ਮੰਤਰੀ ਦਾ ਚਿਹਰਾ ਜਲਦੀ ਐਲਾਨ ਦਿੱਤਾ ਜਾਵੇਗਾ ਅਤੇ ਇਕ ਸਿੱਖ ਚਿਹਰਾ ਹੀ ‘ਆਪ’ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਹੋਵੇਗਾ।
ਇਹ ਵੀ ਪੜ੍ਹੋ : ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ, ਅੱਜ ਤੋਂ ਚੋਣ ਜ਼ਾਬਤਾ ਲਾਗੂ
‘ਆਪ’ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ ਅਤੇ ਉਹ ਜਲਦੀ ਹੀ ਪੰਜਾਬ ਵਿਚ ਮੁੜ ਸਰਗਰਮ ਹੋਣਗੇ। ਇਸ ਤੋਂ ਇਲਾਵਾ ਚੋਣ ਕਮਿਸ਼ਨ ਦੀਆਂ ਗਾਈਡਲਾਈਨਜ਼ ਦਾ ਸਵਾਗਤ ਕਰਦਿਆਂ ਮਾਨ ਨੇ ਕਿਹਾ ਕਿ ਡੋਰ ਟੂ ਡੋਰ ਪ੍ਰਚਾਰ ਕਰਨ ਵਿਚ ਆਮ ਆਦਮੀ ਪਾਰਟੀ ਮਾਹਿਰ ਹੈ, ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਪ੍ਰਚਾਰ ’ਚ ਵੀ ‘ਆਪ’ ਨਿਪੁੰਨ ਹੈ। ਇਸ ਦੇ ਨਾਲ ਮਾਨ ਨੇ ਸਾਫ ਕੀਤਾ ਹੈ ਕਿ ਕਿਸਾਨ ਆਗੂ ਰਾਜੇਵਾਲ ਨਾਲ ਆਮ ਆਦਮੀ ਪਾਰਟੀ ਦੀ ਕੋਈ ਗੱਲਬਾਤ ਨਹੀਂ ਹੋਈ ਹੈ ਪਰ ਉਹ ਕਿਸਾਨਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹਨ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ, ਜਾਰੀ ਹੋਈਆਂ ਨਵੀਂਆਂ ਹਦਾਇਤਾਂ
ਸਿਆਸੀ ਪਾਰਟੀਆਂ ਨੂੰ ਕੀਤਾ ਚੈਲੰਜ
ਭਗਵੰਤ ਮਾਨ ਨੇ ਆਖਿਆ ਹੈ ਕਿ ਵਿਦੇਸ਼ਾਂ ਦੀ ਤਰਜ਼ ’ਤੇ ਪੰਜਾਬ ਦੀਆਂ ਚੋਣਾਂ ਦੌਰਾਨ ਵੀ ਡੀਬੇਟ ਹੋਣੀ ਚਾਹਦੀ ਹੈ। ਜਿਸ ਤਰ੍ਹਾਂ ਅਮਰੀਕਾ-ਕੈਨੇਡਾ ਵਰਗੇ ਦੇਸ਼ਾਂ ਵਿਚ ਹੁੰਦਾ ਹੈ, ਇਸੇ ਤਰ੍ਹਾਂ ਚਰਨਜੀਤ ਚੰਨੀ, ਨਵਜੋਤ ਸਿੱਧੂ, ਸੁਖਬੀਰ ਸਿੰਘ ਬਾਦਲ ਸਣੇ ਸਾਰੀਆਂ ਪਾਰਟੀਆਂ ਦੇ ਪ੍ਰਧਾਨਾਂ ਦੀ ਕੁਰਸੀ ਲਗਾ ਕੇ ਮੀਡੀਆ ਵਿਚ ਜਨਤਾ ਦੇ ਮੁੱਦਿਆਂ ’ਤੇ ਬਹਿਸ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਇਸ ਬਹਿਸ ਨੂੰ ਸਾਰੀ ਜਨਤਾ ਦੇਖ ਸਕੇ। ਮਾਨ ਨੇ ਪੌਣੇ ਤਿੰਨ ਕਰੋੜ ਪੰਜਾਬੀਆਂ ਨੂੰ ਚੋਣਾਂ ਦੌਰਾਨ ਭਾਈਚਾਰਕ ਸਾਂਝ, ਏਕਤਾ ਅਤੇ ਅਮਨਸ਼ਾਂਤੀ ਬਣਾਈ ਰੱਖਣ ਅਪੀਲ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ 10 ਮਾਰਚ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਸਰਕਾਰ ਆਵੇਗੀ ਅਤੇ ਇਸ ਸਰਕਾਰ ਵਿਚ ਕਿਸੇ ਵੀ ਵਰਗ ਨੂੰ ਧਰਨਾ ਦੇਣ ਦੀ ਜ਼ਰੂਰਤ ਨਹੀਂ ਪਵੇਗੀ।
ਇਹ ਵੀ ਪੜ੍ਹੋ : ਪਹਿਲੇ ਪੜਾਅ ’ਚ 75 ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ ਕਾਂਗਰਸ, 20 ਵਿਧਾਇਕਾਂ ਨੂੰ ਲੱਗ ਸਕਦੈ ਝਟਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਪ੍ਰਕਾਸ਼ ਪੁਰਬ ’ਤੇ ਸਜਾਏ ਗਏ ਜਲੌਅ, ਵੱਡੀ ਗਿਣਤੀ ’ਚ ਪਹੁੰਚੀਆਂ ਸੰਗਤਾਂ (ਤਸਵੀਰਾਂ)
NEXT STORY