ਤਲਵੰਡੀ ਸਾਬੋ (ਮੁਨੀਸ਼) : ਪੰਜਾਬ ਦੀ ਕਾਂਗਰਸ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਹਲਕਾ ਤਲਵੰਡੀ ਸਾਬੋ ਤੋ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਕਾਂਗਰਸ ਦੇ ਚਾਰ ਸਾਲ ਦੇ ਕਾਰਜਕਾਲ ’ਤੇ ਸਵਾਲ ਚੁੱਕੇ ਹਨ। ਜਿਥੇ ਬਲਜਿੰਦਰ ਕੌਰ ਨੇ ਕਾਂਗਰਸ ’ਤੇ ਚੋਣਾਂ ਸਮੇਂ ਕੀਤੇ ਵਾਅਦਾ ਪੂਰੇ ਨਾ ਕਰਨ ਦੇ ਦੋਸ਼ ਲਗਾਏ ਹਨ, ਉਥੇ ਹੀ ਇਸ ਵਾਰ ਦੇ ਬਜਟ ਵਿਚ ਲੋਕਾਂ ਨੂੰ ਫਿਰ ਗੁੰਮਹਾਰ ਕਰਨ ਦੀ ਗੱਲ ਵੀ ਆਖੀ ਹੈ।
ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਆਗੂ ਅਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਨੇ 2017 ਦੀਆਂ ਚੋਣਾਂ ਸਮੇਂ ਕੀਤੇ ਵਾਅਦੇ ਤਾਂ ਪੂਰੀ ਨਹੀਂ ਕੀਤੇ, ਉਨ੍ਹਾਂ ਮੁੱਖ ਮੰਤਰੀ ’ਤੇ ਗੁਟਕਾ ਸਾਹਿਬ ਦੀ ਝੂਠੀ ਸੋਹ ਖਾਣ ਦੇ ਦੋਸ਼ ਲਗਾਉਂਦੇ ਹੋਏ ਕਾਂਗਰਸ ’ਤੇ ਬਜਟ ਰਾਹੀਂ ਲੋਕਾਂ ਨੂੰ ਫਿਰ ਗੁੰਮਰਾਹ ਕਰਨ ਦੇ ਦੋਸ਼ ਲਗਾਏ ਹਨ। ਬਲਜਿੰਦਰ ਕੌਰ ਨੇ 2022 ਦੇ ਵਿਧਾਨ ਸਭਾ ਚੋਣਾਂ ਵਿਚ ਫਿਲਹਾਲ ਅਜੇ ਤੱਕ ਕਿਸੇ ਵੀ ਪਾਰਟੀ ਨਾਲ ਸਮਝੌਤਾ ਕਰਨ ਦੀ ਗੱਲ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਵੀ ਰੁੱਸੇ ਹੋਏ ਆਗੂ ਨੂੰ ਮਨਾਉਣ ਲਈ ਕੋਈ ਮੁਹਿੰਮ ਨਹੀਂ ਚਲਾਵੇਗੀ ਪਰ ਜੇ ਕੋਈ ਆਗੂ ਪਾਰਟੀ ਵਿਚ ਵਾਪਸ ਆਉਣਾ ਚਾਹੁੰਦਾ ਹੈ ਤਾਂ ਉਸ ਦਾ ਸਵਾਗਤ ਹੈ।
‘ਸਿੱਧੂ ਤੋਂ ਲੈ ਕੇ ਮਜ਼੍ਹਬੀ ਵੋਟ ਬੈਂਕ ਤਕ ਸਾਰਿਆਂ ’ਤੇ ਬਣ ਰਹੀ ਰਣਨੀਤੀ’
NEXT STORY