ਚੰਡੀਗੜ੍ਹ : ਆਮ ਆਦਮੀ ਪਾਰਟੀ ਦਾ ਵਫ਼ਦ ਲਖੀਮਪੁਰ ਲਈ ਰਵਾਨਾ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਰਾਘਵ ਚੱਡਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਵਫ਼ਦ ਲਖਨਊ ਤੋਂ ਅੱਗੇ ਲਖੀਮਪੁਰ ਲਈ ਰਵਾਨਾ ਹੋਇਆ ਹੈ। ਇਸ ਵਫ਼ਦ ਵਿਚ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਬਲਜਿੰਦਰ ਕੌਰ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਅਮਰਜੀਤ ਸਿੰਘ ਸੰਧੋਆ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਵੱਡਾ ਬਿਆਨ
ਰਾਘਵ ਚੱਢਾ ਦਾ ਆਖਣਾ ਹੈ ਕਿ ਵਫ਼ਦ ਵਲੋਂ ਤਿੰਨ ਮੁੱਖ ਮੰਗਾਂ ਰੱਖੀਆਂ ਜਾਣਗੀਆਂ। ਪਹਿਲੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਦੂਜਾ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇ ਅਤੇ ਤੀਜੀ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕੀਤਾ ਜਾਵੇ।
ਇਹ ਵੀ ਪੜ੍ਹੋ : ਹਰੀਸ਼ ਰਾਵਤ ਦੇ ਬਿਆਨ ’ਤੇ ਕੈਪਟਨ ਦਾ ਠੋਕਵਾਂ ਜਵਾਬ, ਕਿਹਾ ਫੋਨ ਕਰਨ ਦੀਆਂ ਗੱਲਾਂ ਸਿਰਫ ਬਕਵਾਸ
ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ’ਤੇ ਹੁਣ ਤਕ ਕੀ ਹੋਇਆ
ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਤੋਂ ਬਾਅਦ ਸੂਬੇ ਦੀ ਯੋਗੀ ਅਦਿੱਤਿਆਨਾਥ ਸਰਕਾਰ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੇ ਖਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਹਾਈ ਕੋਰਟ ਦੇ ਇੱਕ ਰਿਟਾਇਰਡ ਜੱਜ ਦੀ ਅਗਵਾਈ ਵਿਚ ਘਟਨਾ ਦੀ ਜਾਂਚ ਕਰਵਾਉਣ ਦਾ ਵੀ ਵਾਅਦਾ ਕੀਤਾ ਹੈ। ਐਤਵਾਰ ਨੂੰ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਹੋਈ ਹਿੰਸਾ ਦੌਰਾਨ ਕਿਸਾਨਾਂ ’ਤੇ ਗੱਡੀ ਚੜ੍ਹ ਗਈ ਤੇ ਹੋਰ ਹਿੰਸਕ ਘਟਨਾਵਾਂ ਹੋਈਆਂ । ਇਸ ਵਿਚ 4 ਕਿਸਾਨ ਤੇ 4 ਹੋਰ ਲੋਕਾਂ ਦੀ ਮੌਤ ਹੋਈ ਸੀ। ਕਿਸਾਨਾਂ ਵੱਲੋਂ ਧਰਨਾ ਲਗਾ ਕੇ ਮੁਆਵਜ਼ੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਲੰਬੀਆਂ ਮੀਟਿੰਗਾਂ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਜ਼ਖ਼ਮੀਆਂ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਗੱਲ ਕੀਤੀ ਗਈ।
ਇਹ ਵੀ ਪੜ੍ਹੋ : ਆਉਂਦੇ ਦਿਨਾਂ ’ਚ ਵੱਡਾ ਧਮਾਕਾ ਕਰਨਗੇ ਕੈਪਟਨ ਅਮਰਿੰਦਰ ਸਿੰਘ, ਖੇਡਣਗੇ ਇਹ ਮਾਸਟਰ ਸਟ੍ਰਾਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ
NEXT STORY