ਅੰਮ੍ਰਿਤਸਰ (ਗੁਰਿੰਦਰ ਸਾਗਰ) : 40 ਸਾਲ ਕਾਂਗਰਸ ਵਿਚ ਸੇਵਾਵਾਂ ਦੇਣ ਤੋਂ ਬਾਅਦ ਲਾਲੀ ਮਜੀਠੀਆ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਪਾਰਟੀ ਵਲੋਂ ਲਾਲੀ ਨੂੰ ਹਲਕਾ ਮਜੀਠਾ ਤੋਂ ਅਸਿੱਧੇ ਤੌਰ ’ਤੇ ਉਮੀਦਵਾਰ ਵੀ ਐਲਾਨ ਦਿੱਤਾ ਹੈ। ਹਾਲਾਂਕਿ ਅਧਿਕਾਰਕ ਤੌਰ ’ਤੇ ਇਸ ਦਾ ਐਲਾਨ ਪਾਰਟੀ ਵਲੋਂ ਅਜੇ ਨਹੀਂ ਕੀਤਾ ਗਿਆ ਹੈ ਪਰ ਲਾਲੀ ਨੂੰ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਜਦੋਂ ਪੱਤਰਕਾਰਾਂ ਨੇ ਭਗੰਵਤ ਮਾਨ ਅਤੇ ਰਾਘਵ ਚੱਢਾ ਤੋਂ ਸਵਾਲ ਕੀਤਾ ਕਿ ਕੀ ਲਾਲੀ ਮਜੀਠੀਆ ਮਜੀਠਾ ਹਲਕੇ ਤੋਂ ਚੋਣ ਲੜਨਗੇ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਸ ਵਾਰ ਸੁਖਜਿੰਦਰ ਰਾਜ ਲਾਲੀ ਮਜੀਠੀਆ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਮਜੀਠਾ ਹਲਕੇ ਤੋਂ ਚੋਣ ਲੜ ਕੇ ਜ਼ਰੂਰ ਜਿੱਤ ਪ੍ਰਾਪਤ ਕਰਨਗੇ ਅਤੇ ਦ੍ਰਿੜ੍ਹਤਾ ਨਾਲ ਮਜੀਠਾ ਹਲਕੇ ਦੀ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਉਣਗੇ।
ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕੇ ’ਚ ਵੱਡਾ ਖ਼ੁਲਾਸਾ, ਸੁਖਬੀਰ ਬਾਦਲ ਦੀ ਰੈਲੀ ’ਚ ਵੀ ਨਜ਼ਰ ਆਇਆ ਸੀ ਮੁਲਜ਼ਮ ਗਗਨਦੀਪ
ਇਸ ਮੌਕੇ ਲਾਲੀ ਮਜੀਠੀਆ ਦੇ ਨਾਲ ਨਾਲ ਬਸਪਾ ਆਗੂ ਸਾਧੂ ਸਿੰਘ ਅਤੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਨੌਰਥ ਤੋਂ ਬਸਪਾ ਦੀ ਟਿਕਟ ਦੇ ਦਾਅਵੇਦਾਰ ਗੁਰਬਖਸ਼ ਸਿੰਘ ਅਤੇ ਹਰਭਜਨ ਸਿੰਘ ਵੀ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਉਕਤ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਮੌਕੇ ‘ਆਪ’ ਲੀਡਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਬਣਦਾ ਮਾਣ ਸਨਮਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Year Ender : ਇਨ੍ਹਾਂ ਪਰਿਵਾਰਾਂ ਨੂੰ ਖੂਨ ਦੇ ਹੰਝੂ ਰੁਆ ਗਿਆ 2021, ਵਾਪਰੇ ਹਾਦਸਿਆਂ ਨੇ ਵਿਛਾ ਦਿੱਤੇ ਸੱਥਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
CM ਚੰਨੀ ਨੇ ਪੇਸ਼ ਕੀਤਾ 100 ਦਿਨਾ ਰਿਪੋਰਟ ਕਾਰਡ, ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ
NEXT STORY