ਗੜ੍ਹਸ਼ੰਕਰ (ਸ਼ੋਰੀ)— ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਨਾਲ ਸਬੰਧਤ ਆਮ ਆਦਮੀ ਪਾਰਟੀ ਦੇ ਆਗੂ ਮਾਸਟਰ ਗੁਰਚਰਨ ਸਿੰਘ ਬਸਿਆਲਾ ਸਾਬਕਾ ਸੰਯੁਕਤ ਸਕੱਤਰ ਪੰਜਾਬ ਅਤੇ ਮੈਂਬਰ ਹਲਕਾ ਬੁੱਧੀਜੀਵੀ ਵਿੰਗ, ਬੀਬੀ ਕਮਲਜੀਤ ਕੌਰ ਕੁੱਕੜਾਂ ਸਾਬਕਾ ਜ਼ੋਨਲ ਇੰਚਾਰਜ ਮਹਿਲਾ ਵਿੰਗ, ਸੂਬੇਦਾਰ ਕੇਵਲ ਸਿੰਘ ਭੱਜਲ ਸਾਬਕਾ ਸਕੱਤਰ ਇੰਚਾਰਜ ਐਕਸ ਸਰਵਿਸਮੈਨ ਅਤੇ ਸਾਬਕਾ ਸਰਪੰਚ ਕਸ਼ਮੀਰਾ ਸਿੰਘ ਦਦਿਆਲ ਸਾਬਕਾ ਜ਼ਿਲ੍ਹਾ ਸੰਯੁਕਤ ਸਕੱਤਰ ਐੱਸ. ਸੀ. ਵਿੰਗ ਵੱਲੋਂ ਸਾਂਝੇ ਤੌਰ ਉਤੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ : ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ, ਦਮ ਘੁਟਣ ਕਾਰਨ ਮਾਂ ਸਣੇ ਦੋ ਬਚਿਆਂ ਦੀ ਮੌਤ
ਗੁਰਚਰਨ ਸਿੰਘ ਬਸਿਆਲਾ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਨ੍ਹਾਂ ਚਾਰਾਂ ਆਗੂਆਂ ਨੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੀਆਂ ਸਮੱਸਿਆਵਾਂ ਪ੍ਰਤੀ ਪਹੁੰਚ ਤੋਂ ਅਸੰਤੁਸ਼ਟ ਰਹਿਣ ਕਾਰਨ ਇਹ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਆਮ ਆਮ ਆਦਮੀ ਪਾਰਟੀ ਦਾ ਨਿਸ਼ਾਨਾ ਪੰਜਾਬ ਚ ਸੱਤਾ ਪ੍ਰਾਪਤ ਕਰਨਾ ਹੀ ਹੈ ਜਦਕਿ ਉਨ੍ਹਾਂ ਦੀਆਂ ਪੰਜਾਬ ਪ੍ਰਤੀ ਨੀਤੀਆਂ ਅਤੇ ਦੂਜੀਆ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਵਿਚ ਕੋਈ ਫਰਕ ਨਹੀਂ ਹੈ। ਇਸ ਮੌਕੇ ਜਗਤਾਰ ਸਿੰਘ ਬਸਿਆਲਾ, ਡਾ ਅਵਤਾਰ ਸਿੰਘ, ਰੱਖਦੀ ਸਿੰਘ ਬਸਿਆਲਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਲੁਧਿਆਣਾ-ਜਲੰਧਰ ਸੈਕਸ਼ਨ ਵਿਚਾਲੇ 130 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ ਰੇਲਗੱਡੀਆਂ
NEXT STORY