ਬਨੂੜ (ਗੁਰਪਾਲ) : ਬਨੂੜ ਨੇੜਲੇ ਪਿੰਡ ਦੇਵੀਨਗਰ (ਅਬਰਾਵਾ) ਵਿਚ ਆਮ ਆਦਮੀ ਪਾਰਟੀ ਨੂੰ ਉਦੋਂ ਕਰਾਰਾ ਝਟਕਾ ਲੱਗਾ, ਜਦੋਂ ਛੇ ਦਰਜਨ ਦੇ ਕਰੀਬ ਨੌਜਵਾਨਾਂ ਨੇ ਭਾਜਪਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਗੱਲਬਾਤ ਕਰਦਿਆਂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਕਾਰਨ ਸੂਬੇ ਦੇ ਹਰ ਵਰਗ ਦੇ ਲੋਕ ਦੁਖੀ ਹਨ। ਇਸ ਸਮੇਂ ਸੂਬੇ ਵਿਚ ਨਕਲੀ ਸ਼ਰਾਬ ਮਾਫੀਆ, ਰੇਤ ਮਾਫੀਆ ਤੇ ਮਾਈਨਿੰਗ ਮਾਫੀਆ ਦਾ ਬੋਲਬਾਲਾ ਹੋਣ ਕਾਰਨ ਸੂਬੇ ਦੇ ਲੋਕ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਗਠਜੋੜ ਦੀ ਸਰਕਾਰ ਬਨਣੀ ਤੈਅ ਹੈ।
ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਹਲਕਾ ਵਿਧਾਇਕ ਨੇ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਿਲ ਕਰਵਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪਟਿਆਲਾ ਦੇ ਮੁੱਖ ਬੁਲਾਰੇ ਜਤਿੰਦਰ ਸਿੰਘ ਰੋਮੀ, ਰਸ਼ਪਾਲ ਸਿੰਘ ਖਲੋਰ, ਰਿੰਕੂ ਸਲੇਮਪੁਰ, ਜਸਵੰਤ ਸਿੰਘ ਹੁਲਕਾ, ਬਚਨ ਸਿੰਘ, ਮਲਕੀਤ ਸਿੰਘ, ਕਰਨਦੀਪ ਸਿੰਘ, ਰਾਮ ਸਿੰਘ, ਮੇਜਰ ਸਿੰਘ ਰੰਗੀਆਂ, ਹਰਜੀਤ ਸਿੰਘ, ਸੋਨੂੰ ਫਰੀਦਪੁਰ ਤੋਂ ਇਲਾਵਾ ਹੋਰ ਬਹੁਤ ਸਾਰੇਭਾਜਪਾ ਵਰਕਰ ਹਾਜ਼ਰ ਸਨ।
ਦੂਲੋ ਦਾ ਕਾਂਗਰਸ 'ਤੇ ਵੱਡਾ ਵਾਰ, ਕਿਹਾ- ਖਾਲਿਸਤਾਨ ਲਈ ਜੇਲ੍ਹਾਂ ਕੱਟਣ ਵਾਲੇ ਬਣੇ ਕਾਂਗਰਸੀ
NEXT STORY