ਚੰਡੀਗੜ੍ਹ : ਇੱਥੇ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਮੀਟਿੰਗ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਤੇ ਵਿਧਾਇਕ ਅਮਨ ਅਰੋੜਾ ਵੀ ਮੌਜੂਦ ਹਨ। ਮੀਟਿੰਗ 'ਚ ਪਾਰਟੀ ਵਲੋਂ ਬਿਜਲੀ ਅੰਦੋਲਨ ਦੀ ਅਗਲੀ ਰਣਨੀਤੀ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਦੱਸ ਦੇਈਏ ਕਿ ਪਾਰਟੀ ਵਲੋਂ ਪੰਜਾਬ ' ਚ ਮਹਿੰਗੀ ਬਿਜਲੀ ਨੂੰ ਲੈ ਕੇ ਅੰਦੋਲਨ ਛੇੜਿਆ ਗਿਆ ਹੈ, ਜਿਸ ਦੌਰਾਨ ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਹੁਣ ਕਾਂਗਰਸ ਸਰਕਾਰ ਵਲੋਂ ਮਹਿੰਗੀ ਬਿਜਲੀ ਦੇਣ ਦੇ ਫੈਸਲਿਆਂ ਤੋਂ ਜਨਤਾ ਨੂੰ ਜਾਣੂੰ ਕਰਾਇਆ ਜਾਵੇਗਾ। ਪਾਰਟੀ ਦਾ ਕਹਿਣਾ ਹੈ ਕਿ ਜਦੋਂ ਦਿੱਲੀ 'ਚ ਸਸਤੀ ਬਿਜਲੀ ਦਿੱਤੀ ਜਾ ਰਹੀ ਹੈ ਤਾਂ ਫਿਰ ਪੰਜਾਬ 'ਚ ਕਿਉਂ ਨਹੀਂ।
ਕੈਪਟਨ ਨੇ ਪਾਣੀ ਸੰਕਟ ਦੇ ਮੁੱਦੇ 'ਤੇ ਕੇਂਦਰ ਨੂੰ ਸਰਵ ਪਾਰਟੀ ਮੀਟਿੰਗ ਦਾ ਦਿੱਤਾ ਸੁਝਾਅ
NEXT STORY