ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਪੰਜਾਬ 'ਚ ਆਉਣ ਵਾਲੀਆਂ ਨਗਰ ਨਿਗਮਾਂ ਅਤੇ ਮਿਊਂਸਪਲ ਕਮੇਟੀਆਂ ਦੀਆਂ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ’ਤੇ ਲੜੇਗੀ। ਇਹ ਐਲਾਨ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਂਝੇ ਤੌਰ ’ਤੇ ਕੀਤਾ।
ਇਹ ਵੀ ਪੜ੍ਹੋ : PSEB ਵੱਲੋਂ ਪੰਜ ਦਹਾਕੇ ਪੁਰਾਣੇ 'ਵਿਦਿਆਰਥੀਆਂ' ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ, ਕੀਤਾ ਅਹਿਮ ਐਲਾਨ
ਇਸ ਮੌਕੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ। ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ 'ਚ ਸਾਰੀਆਂ ਸੀਟਾਂ ’ਤੇ ਪੂਰੀ ਤਾਕਤ ਨਾਲ ਲੜੇਗੀ। ਇਹ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਹੀ ਲੜੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਮੰਤਰੀਆਂ ਦੀ 'ਅਸ਼ਵਨੀ ਸ਼ਰਮਾ' ਨੂੰ ਚਿਤਾਵਨੀ, 'ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰੋ'
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਨਗਰ ਨਿਗਮਾਂ, ਮਿਊਂਸਪਲ ਕਮੇਟੀਆਂ 'ਚ ਕਰੋੜਾਂ ਦੇ ਘਪਲੇ ਕੀਤੇ ਜਾਂਦੇ ਹਨ। ਅਜਿਹੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਪੜ੍ਹੇ-ਲਿਖੇ ਤੇ ਯੋਗ ਵਿਅਕਤੀ ਨੂੰ ਆਪਣਾ ਪ੍ਰਤੀਨਿਧੀ ਚੁਣਿਆ ਜਾਵੇ।
ਨੋਟ : 'ਆਪ' ਵੱਲੋਂ ਝਾੜੂ ਦੇ ਚੋਣ ਨਿਸ਼ਾਨ 'ਤੇ ਸਥਾਨਕ ਚੋਣਾਂ ਲੜਨ ਬਾਰੇ ਕੀ ਹਨ ਤੁਹਾਡੇ ਵਿਚਾਰ, ਕੁਮੈਂਟ ਬਾਕਸ 'ਚ ਦਿਓ ਰਾਏ
ਸਾਲ 2020 ’ਚ ਗੁਰੂ ਦੀ ਨਗਰੀ ਨੂੰ ਦੁੱਖ ਭਰੇ ਦਿਨ ਦੇਖਣ ਨੂੰ ਮਿਲੇ
NEXT STORY