ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ ਮੁਕੇਸ਼ ਬੇਰੀ ਨੂੰ ਲਾਅ ਅਫ਼ਸਰ ਬਣਾਇਆ ਗਿਆ ਹੈ। ਤਰੁਣਵੀਰ ਸਿੰਘ ਲਹਿਲ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਸਵਾਲ ਚੁੱਕੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਰਾਹਤ : ਅੱਜ ਤੋਂ ਪੈਟਰੋਲ 95 ਰੁਪਏ ਤੇ ਡੀਜ਼ਲ 83.75 ਰੁਪਏ ਪ੍ਰਤੀ ਲਿਟਰ ਮਿਲੇਗਾ
'ਆਪ' ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਕਾਂਗਰਸ ਮਾਮੂਲੀ ਸੋਧ ਨਾਲ 'ਹਰ ਘਰ ਨੌਕਰੀ' ਦੇ ਆਪਣੇ ਮੁੱਖ ਵਾਅਦੇ ਨੂੰ ਪੂਰਾ ਕਰ ਰਹੀ ਹੈ। ਰਾਘਵ ਚੱਢਾ ਨੇ ਕਿਹਾ ਕਿ ਇਹ ਨੌਕਰੀਆਂ ਪ੍ਰਾਪਤ ਕਰਨ ਵਾਲੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਪਰਿਵਾਰਿਕ ਮੈਂਬਰ ਹਨ।
ਇਹ ਵੀ ਪੜ੍ਹੋ : 'ਚਿੱਟੇ' ਨੇ ਨਿਗਲੀ ਇਕ ਹੋਰ ਨੌਜਵਾਨ ਦੀ ਜ਼ਿੰਦਗੀ, 2 ਦਿਨਾਂ ਤੱਕ ਦੋਸਤ ਦੇ ਕਮਰੇ 'ਚ ਪਈ ਰਹੀ ਲਾਸ਼
ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਉਪ ਮੁੱਖ ਮੰਤਰੀ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਨੌਕਰੀ ਦੇਣਾ ਹੈ। ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੀ ਕੈਪਟਨ ਅਮਰਿੰਦਰ ਸਿੰਘ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ।
ਇਹ ਵੀ ਪੜ੍ਹੋ : 'ਮਨੀਸ਼ ਤਿਵਾੜੀ' ਨੇ ਘੇਰੀ ਆਪਣੀ ਹੀ ਸਰਕਾਰ, ਟਵੀਟ ਕਰਕੇ ਚੁੱਕਿਆ ਇਹ ਮੁੱਦਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਡੀਜ਼ਲ ਦੀਆਂ ਨਾਮਾਤਰ ਕੀਮਤਾਂ ਘਟਾਉਣਾ ਪੰਜਾਬ ਸਰਕਾਰ ਦਾ ਕਿਸਾਨ ਵਿਰੋਧੀ ਫ਼ੈਸਲਾ: ਬਿਕਰਮ ਮਜੀਠਿਆ
NEXT STORY