ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਚੰਨੀ ਸਰਕਾਰ ਦੇ 4 ਮੰਤਰੀਆਂ ਨੂੰ ਲੈ ਕੇ ਵੱਡਾ ਖ਼ੁਲਾਸਾ ਕੀਤਾ ਹੈ। ਰਾਘਵ ਚੱਢਾ ਨੇ ਕਿਹਾ ਹੈ ਕਿ ਚੰਨੀ ਸਰਕਾਰ ਦੇ 4 ਮੰਤਰੀ ਸਾਡੇ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ ਅਤੇ ਆਪਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਾ ਚਾਹੁੰਦੇ ਹਨ। ਰਾਘਵ ਚੱਢਾ ਨੇ ਕਿਹਾ ਕਿ ਬੀਤੇ ਲੰਬੇ ਸਮੇਂ ਤੋਂ ਇਨ੍ਹਾਂ ਚਾਰੇ ਮੰਤਰੀਆਂ 'ਤੇ ਗੈਰ ਕਾਨੂੰਨੀ ਰੇਤ ਮਾਫ਼ੀਆ ਨੂੰ ਲੈ ਕੇ ਗੰਭੀਰ ਦੋਸ਼ ਲੱਗਦੇ ਆ ਰਹੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕਤਲ ਦੀ ਵੱਡੀ ਵਾਰਦਾਤ, ASI ਨੇ ਸ਼ਰੇਆਮ ਦੁਕਾਨਦਾਰ ਦੀ ਛਾਤੀ 'ਤੇ ਮਾਰੀ ਗੋਲੀ
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਈਮਾਨਦਾਰ ਪਾਰਟੀ ਹੈ। ਰਾਘਵ ਚੱਢਾ ਨੇ ਕਿਹਾ ਕਿ ਸਾਨੂੰ ਕਾਂਗਰਸ ਦੇ ਚੋਰ ਆਪਣੀ ਪਾਰਟੀ 'ਚ ਨਹੀਂ ਚਾਹੀਦੇ। ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੀ ਪਾਰਟੀ 'ਚ ਉਹ ਬੰਦੇ ਨਹੀਂ ਚਾਹੀਦੇ, ਜਿਨ੍ਹਾਂ ਨੇ ਪੰਜਾਬ ਦੀ ਮਿੱਟੀ ਵੀ ਵੇਚ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਜਿਸ ਧਰਤੀ ਨੂੰ ਮਾਂ ਕਿਹਾ ਜਾਂਦਾ ਹੈ, ਇਨ੍ਹਾਂ ਲੋਕਾਂ ਨੇ ਉਸ ਧਰਤੀ ਨੂੰ ਵੀ ਨਹੀਂ ਛੱਡਿਆ।
ਇਹ ਵੀ ਪੜ੍ਹੋ : ਮੋਹਾਲੀ 'ਚ ਵਾਪਰੇ ਭਿਆਨਕ ਹਾਦਸੇ 'ਚ ਮਾਸੂਮ ਸਣੇ 3 ਲੋਕਾਂ ਦੀ ਮੌਤ, ਖ਼ੌਫ਼ਨਾਕ ਮੰਜ਼ਰ ਦੇਖ ਦਹਿਲ ਗਏ ਲੋਕ
ਰਾਘਵ ਚੱਢਾ ਨੇ ਕਿਹਾ ਕਿ ਸਾਡੇ ਪਰਿਵਾਰ 'ਚ ਇਹੋ ਜਿਹੇ ਲੋਕਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਚਾਰਾਂ ਮੰਤਰੀਆਂ ਨੂੰ ਪਾਰਟੀ 'ਚ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਨਾਲ ਜਨਤਾ ਦਾ ਸਾਥ ਹੈ ਅਤੇ ਸਾਨੂੰ ਰੇਤ ਮਾਫ਼ੀਆ ਨਾਲ ਜੁੜੇ ਲੋਕਾਂ ਦੀ ਕੋਈ ਲੋੜ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਪੁਲਸ ਮੁਲਾਜ਼ਮ ਤੇ ਪਤਨੀ ਦੀ ਮੌਤ
NEXT STORY