ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਮੰਗਲਵਾਰ ਤੋਂ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ 117 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰਨ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰ ਲਈ ਹੈ। ਇਸ ਤੋਂ ਬਾਅਦ ਦੂਜੇ ਨੰਬਰ 'ਤੇ ਅਕਾਲੀ ਦਲ-ਬਸਪਾ ਗਠਜੋੜ ਦਾ ਨਾਂ ਸ਼ਾਮਲ ਹੈ, ਜਿਸ ਦੇ ਤਹਿਤ ਅਕਾਲੀ ਦਲ ਵੱਲੋਂ 97 'ਚੋਂ 95 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ
ਹਾਲਾਂਕਿ ਕਾਂਗਰਸ ਵੱਲੋਂ ਆਪਣਾ ਪੁਰਾਣਾ ਰਿਕਾਰਡ ਤੋੜਦੇ ਹੋਏ ਕਾਫ਼ੀ ਦਿਨ ਪਹਿਲਾਂ 86 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ ਪਰ ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਣ ਤੱਕ ਕਾਂਗਰਸ ਦੇ 31 ਉਮੀਦਵਾਰਾਂ ਦੀ ਤਸਵੀਰ ਸਾਫ਼ ਨਹੀਂ ਹੋ ਪਾਈ ਸੀ।
ਇਹ ਵੀ ਪੜ੍ਹੋ : 'ਮਜੀਠੀਆ' ਦੀ ਗ੍ਰਿਫ਼ਤਾਰੀ ਲਈ ਰਣਨੀਤੀ ਬਣਾਉਣ 'ਚ ਜੁੱਟੀ SIT, ਅਧਿਕਾਰੀਆਂ ਦੀ ਬੁਲਾਈ ਗਈ ਬੈਠਕ
ਉਧਰ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਜੋ ਗਠਜੋੜ ਕੀਤਾ ਗਿਆ ਹੈ, ਉਸ ਮੁਤਾਬਕ 65 'ਚੋਂ 35 ਉਮੀਦਵਾਰਾਂ ਦੇ ਨਾਂ ਫਾਈਨਲ ਕੀਤੇ ਗਏ ਹਨ, ਜਦੋਂ ਕਿ ਕੈਪਟਨ ਵੱਲੋਂ 37 'ਚੋਂ 22 ਅਤੇ ਢੀਂਡਸਾ ਵੱਲੋਂ 15 ਸੀਟਾਂ 'ਚੋਂ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਦੇ ਸਾਰੇ ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ।
ਇਹ ਵੀ ਪੜ੍ਹੋ : ਪਟਿਆਲਾ 'ਚ ਹੋਈ ਬੇਅਦਬੀ ਬਾਰੇ ਬੋਲੇ ਭਗਵੰਤ ਮਾਨ, 'ਘਟਨਾ ਪਿੱਛੇ ਮਾਸਟਰ ਮਾਈਂਡ ਕੋਈ ਹੋਰ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਵਾਈ ਨੇ ਸਹੁਰੇ ਘਰ ਆ ਕੇ ਚਲਾਈਆਂ ਗੋਲ਼ੀਆਂ
NEXT STORY