ਲੁਧਿਆਣਾ (ਹਿਤੇਸ਼) : ਪੰਜਾਬ 'ਚ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਫਿਲਹਾਲ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਨ ਤੋਂ ਤੌਬਾ ਕਰ ਲਈ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਗੂਆਂ ਵੱਲੋਂ ਇਕ ਤੋਂ ਦੂਜੀ ਪਾਰਟੀ 'ਚ ਜਾਣ ਦੀ ਜੋ ਮੁਹਿੰਮ ਚੱਲ ਰਹੀ ਸੀ, ਉਸ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਵੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੂੰ ਸ਼ਾਮਲ ਕਰਨ ਦਾ ਰਿਕਾਰਡ ਕਾਇਮ ਕੀਤਾ ਗਿਆ, ਜਿਨ੍ਹਾਂ 'ਚੋਂ ਕਈ ਆਗੂਆਂ ਨੂੰ ਟਿਕਟ ਦਿੱਤੀ ਗਈ ਅਤੇ ਕੁੱਝ ਵਿਧਾਇਕ ਵੀ ਬਣ ਗਏ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਸੰਦੀਪ ਨੰਗਲ ਅੰਬੀਆਂ ਕਤਲ ਮਗਰੋਂ ਫਿਰ ਵੱਡਾ ਕਾਂਡ, ਕਬੱਡੀ ਮੈਚ 'ਚ ਮੁੜ ਚੱਲੀਆਂ ਗੋਲੀਆਂ
ਹਾਲਾਂਕਿ ਵਿਧਾਨ ਸਭਾ ਚੋਣਾਂ ਲਈ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਨ ਦਾ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰਾਂ ਨੇ ਵਿਰੋਧ ਵੀ ਕੀਤਾ ਪਰ ਉਸ ਸਮੇਂ ਇਤਰਾਜ਼ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰ ਦਿੱਤਾ ਗਿਆ। ਹੁਣ ਰਿਕਾਰਡ ਤੋੜ ਬਹੁਮਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਆਪਣੇ ਨਵੇਂ-ਪੁਰਾਣੇ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਦੀ ਯਾਦ ਆ ਗਈ ਹੈ।
ਇਹ ਵੀ ਪੜ੍ਹੋ : ਰਿਸ਼ਤਿਆਂ ਦਾ ਘਾਣ : ਕਲਯੁਗੀ ਪਿਓ ਨੇ ਮਾਸੂਮ ਧੀ ਨਾਲ ਜੋ ਕਾਰਾ ਕੀਤਾ, ਇਕ ਵਾਰ ਵੀ ਨਾ ਕੰਬਿਆ ਦਿਲ
ਇਸ ਦੇ ਤਹਿਤ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਹਿੱਸਾ ਬਣਨ ਲਈ ਸੰਪਰਕ ਕਰ ਰਹੇ ਦੂਜੀਆਂ ਪਾਰਟੀਆਂ ਦੇ ਆਗੂਆਂ ਤੋਂ ਪਰਹੇਜ਼ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਵੱਲੋਂ ਵਿਧਾਇਕਾਂ ਨੂੰ ਸਾਫ਼ ਕਰ ਦਿੱਤਾ ਗਿਆ ਹੈ ਕਿ ਫਿਲਹਾਲ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਨਾ ਕੀਤਾ ਜਾਵੇ। ਇਸ ਦੇ ਲਈ ਦੂਜੀਆਂ ਪਾਰਟੀਆਂ ਦੇ ਕਿਸੇ ਮਜ਼ਬੂਤ ਆਗੂ ਨੂੰ ਸ਼ਾਮਲ ਕਰਨ ਤੋਂ ਪਹਿਲਾਂ ਉਸ ਦਾ ਰਿਪੋਰਟ ਕਾਰਡ ਮੁੱਖ ਦਫ਼ਤਰ ਨੂੰ ਭੇਜ ਕੇ ਮਨਜ਼ੂਰੀ ਲੈਣੀ ਪਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ, ਕੀਤੀ ਇਹ ਮੰਗ
NEXT STORY