ਲੁਧਿਆਣਾ (ਹਿਤੇਸ਼/ਵਿੱਕੀ) : ਪੰਜਾਬ 'ਚ ਰਿਕਾਰਡ ਤੋੜ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ 5 ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਹਿੱਸਾ ਲੈਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਤਹਿਤ ਪਹਿਲਾਂ ਰਾਘਵ ਚੱਢਾ, ਸੰਦੀਪ ਪਾਠਕ, ਸਤਿੰਦਰ ਜੈਨ, ਗੋਪਾਲ ਰਾਏ, ਦੁਰਗੇਸ਼ ਪਾਠਕ, ਸੋਮਨਾਥ ਭਾਰਤੀ ਵਰਗੇ ਦਿੱਗਜ ਆਗੂਆਂ ਨੂੰ ਇਨ੍ਹਾਂ ਸੂਬਿਆਂ ਦਾ ਇੰਚਾਰਜ ਲਾ ਕੇ ਭੇਜਿਆ ਗਿਆ ਅਤੇ ਸ਼ਨੀਵਾਰ ਨੂੰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਤੋਂ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਸ਼ੇ ਨੂੰ ਲੈ ਕੇ 'ਭਗਵੰਤ ਮਾਨ' ਦਾ ਵੱਡਾ ਖ਼ੁਲਾਸਾ, ਵਿਧਾਨ ਸਭਾ ਦੇ ਇਜਲਾਸ ਦੌਰਾਨ ਆਖੀ ਇਹ ਗੱਲ
ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਦਿੱਲੀ ਅਤੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਲੱਗਦੇ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਡਿਊਟੀ ਦੇਣਗੇ। ਇਸ ਤੋਂ ਪਹਿਲਾਂ ਦਿੱਲੀ ਦੇ ਵਿਧਾਇਕ ਅਤੇ ਮੰਤਰੀ ਲੰਬੇ ਸਮੇਂ ਤੱਕ ਪੰਜਾਬ 'ਚ ਡੇਰਾ ਲਾ ਕੇ ਬੈਠੇ ਰਹੇ ਸਨ। ਹੁਣ ਪੰਜਾਬ ਦੇ ਵਿਧਾਇਕਾਂ ਨੂੰ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ, ਜਦੋਂ ਕਿ ਦਿੱਲੀ ਦੇ ਵਿਧਾਇਕਾਂ ਨੂੰ ਰਾਜਸਥਾਨ, ਗੁਜਰਾਤ ਅਤੇ ਛੱਤੀਸਗੜ੍ਹ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਦਰਬਾਰ ਜਾਣ ਵਾਲੇ ਸ਼ਰਧਾਲੂ ਸਾਵਧਾਨ! ਹੈਲੀਕਾਪਟਰ ਬੁਕਿੰਗ ਕਰਾ ਰਹੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਮੇਟੀਆਂ ਦੇ ਡੁੱਬੇ ਪੇਸੈ ਤਾਂ ਨੌਜਵਾਨ ਨੇ ਲਾਈਵ ਹੋ ਕੇ ਲਿਆ ਫਾਹਾ, ਤੜਫ-ਤੜਫ ਕੇ ਨਿਕਲੀ ਜਾਨ (ਵੀਡੀਓ)
NEXT STORY